Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

June 16, 2026 06:26 PM
Rozana Sehaj times

ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਰਹੀ ਹੈ, ਜਦਕਿ ਦੂਜੇ ਪਾਸੇ ਵੱਡੇ ਬਿਲਡਰਾਂ ਤੋਂ ਸਰਕਾਰ ਦੀ ਬਣਦੀ ਰਕਮ ਵਸੂਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਸਿੱਧੂ ਨੇ ਕਿਹਾ ਕਿ ਲਗਭਗ 20 ਰੀਅਲ ਐਸਟੇਟ ਪ੍ਰਮੋਟਰਾਂ ਨੇ ਸਰਕਾਰ ਦੇ 1000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਅਜੇ ਤੱਕ ਅਦਾ ਨਹੀਂ ਕੀਤੇ। ਇਹ ਸਾਰੇ ਪ੍ਰਾਜੈਕਟ ਮੋਹਾਲੀ ਵਿੱਚ ਹਨ ਅਤੇ ਗਮਾਡਾ ਦੇ ਅਧੀਨ ਹਨ। ਸਭ ਤੋਂ ਗੰਭੀਰ ਗੱਲ ਇਹ ਹੈ ਕਿ ਬਕਾਏਦਾਰਾਂ ਦੀ ਸੂਚੀ ਵਿੱਚ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਸੰਬੰਧਿਤ Janta Land Promoters ਦਾ ਨਾਮ ਵੀ ਸ਼ਾਮਲ ਹੈ, ਜਿਸ ਉੱਤੇ ਕਰੀਬ 152 ਕਰੋੜ ਰੁਪਏ ਬਕਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕਾਂ ਤੋਂ ਬਿਜਲੀ ਦੇ ਬਿੱਲਾਂ, ਪਾਣੀ ਦੇ ਬਿੱਲਾਂ, ਟੈਕਸਾਂ ਅਤੇ ਹੋਰ ਸਰਕਾਰੀ ਬਕਾਏ ਦੀ ਸਖ਼ਤੀ ਨਾਲ ਵਸੂਲੀ ਕੀਤੀ ਜਾਂਦੀ ਹੈ ਤਾਂ ਫਿਰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਵੱਡੇ ਬਿਲਡਰਾਂ ਉੱਤੇ ਖੜ੍ਹੇ ਕਰੋੜਾਂ ਰੁਪਏ ਦੇ ਬਕਾਏ ਕਿਉਂ ਨਹੀਂ ਵਸੂਲੇ ਜਾ ਰਹੇ? ਆਖ਼ਰ ਸਰਕਾਰ ਇਨ੍ਹਾਂ ਨੂੰ ਕਿਸ ਗੱਲ ਦੀ ਰਿਆਇਤ ਦੇ ਰਹੀ ਹੈ? ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮਹੀਨੇ ਹਜ਼ਾਰਾਂ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਕਰਜ਼ੇ ਵਿੱਚ ਡੁੱਬੋ ਰਹੀ ਹੈ। ਜੇਕਰ ਸਰਕਾਰ ਆਪਣੀ ਬਣਦੀ ਰਕਮ ਵੀ ਇਨ੍ਹਾਂ ਲੋਕਾਂ ਤੋਂ ਵਸੂਲ ਨਹੀਂ ਕਰ ਸਕਦੀ ਤਾਂ ਇਹ ਉਸਦੀ ਨੀਅਤ ਅਤੇ ਪ੍ਰਸ਼ਾਸਨਿਕ ਸਮਰੱਥਾ ਦੋਵਾਂ ਉੱਤੇ ਵੱਡਾ ਸਵਾਲ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਵਿਤਕਰੇ ਵਾਲੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਉਨ੍ਹਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਾਂਦੇ ਅਤੇ ਛੋਟੀਆਂ-ਛੋਟੀਆਂ ਬਕਾਇਆ ਰਕਮਾਂ ਲਈ ਨੋਟਿਸ ਭੇਜੇ ਜਾਂਦੇ ਹਨ। ਪਰ ਦੂਜੇ ਪਾਸੇ ਆਪ ਦੇ ਵਿਧਾਇਕਾਂ ਅਤੇ ਵੱਡੇ ਬਿਲਡਰਾਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਚੁੱਪ ਕਿਉਂ ਹੋ ਜਾਂਦੀ ਹੈ? ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਅਤੇ ਕਿਸਾਨਾਂ ਲਈ ਇੱਕ ਕਾਨੂੰਨ ਹੈ, ਜਦਕਿ ਸੱਤਾਧਾਰੀ ਪਾਰਟੀ ਦੇ ਚਹੇਤੇ ਬਿਲਡਰਾਂ ਲਈ ਦੂਜਾ। ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਸਰਕਾਰ ਆਖ਼ਰ ਇਨ੍ਹਾਂ ਵੱਡੇ ਡਿਫਾਲਟਰਾਂ ਉੱਤੇ ਇੰਨੀ ਮਿਹਰਬਾਨ ਕਿਉਂ ਹੈ? ਅਤੇ ਉਨ੍ਹਾਂ ਤੋਂ ਸਰਕਾਰੀ ਖ਼ਜ਼ਾਨੇ ਦੀ ਬਣਦੀ ਰਕਮ ਵਸੂਲ ਕਿਉਂ ਨਹੀਂ ਕੀਤੀ ਜਾ ਰਹੀ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਲਈ ਵੱਖਰੇ ਕਾਨੂੰਨ ਹਨ? ਜੇਕਰ ਸਿਰਫ਼ ਮੋਹਾਲੀ ਵਿੱਚ ਹੀ ਲਗਭਗ 1000 ਕਰੋੜ ਰੁਪਏ ਦੀ ਬਕਾਇਆ ਰਕਮ ਹੈ, ਤਾਂ ਪੂਰੇ ਪੰਜਾਬ ਵਿੱਚ ਇਹ ਬਕਾਇਆ ਕਿੰਨਾ ਹੋਵੇਗਾ, ਇਸ ਦਾ ਤੁਸੀਂ ਆਪ ਹੀ ਅੰਦਾਜ਼ਾ ਲਗਾ ਸਕਦੇ ਹੋ। ਸਿੱਧੂ ਨੇ ਮੰਗ ਕੀਤੀ ਕਿ GMADA ਦੇ ਸਾਰੇ ਬਕਾਏਦਾਰਾਂ ਤੋਂ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਹਰ ਡਿਫਾਲਟਰ ਤੋਂ ਸਰਕਾਰੀ ਰਕਮ ਦੀ ਤੁਰੰਤ ਵਸੂਲੀ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਖ਼ਜ਼ਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।
 
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ