Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

June 16, 2026 06:30 PM
Rozana Sehaj times

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ। ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ। ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ