Monday, November 02, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

June 16, 2026 06:35 PM
Rozana Sehaj times


ਚੰਡੀਗੜ੍ਹ  : 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

Have something to say? Post your comment

More in Chandigarh

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਮਿਸ਼ਰਣ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰੀਨਿਊਰ ਈਵੈਂਟ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਾਰਿਆਂ ਨੂੰ ਕੀਤਾ ਪ੍ਰਭਾਵਿਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ