Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਟੀ ਮਾਰਕੀਟ, ਕਬੀਰ ਪਾਰਕ ਵਿਖੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ; ਪੈਦਲ ਯਾਤਰੀਆਂ ਨੂੰ ਮਿਲੀ ਰਾਹਤ

June 16, 2026 06:40 PM
Rozana Sehaj times

 

ਅੰਮ੍ਰਿਤਸਰ  : ਸ਼ਹਿਰ ਦੀਆਂ ਜਨਤਕ ਥਾਵਾਂ ਨੂੰ ਆਮ ਲੋਕਾਂ ਲਈ ਸੁਰੱਖਿਅਤ ਅਤੇ ਸੁਗਮ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਵੱਲੋਂ ਕਬੀਰ ਪਾਰਕ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਦੇ ਸਾਹਮਣੇ ਯੂਟੀ ਮਾਰਕੀਟ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ-ਕਮ-ਐਸਟੇਟ ਅਫਸਰ ਇੰਸਪੈਕਟਰ ਪ੍ਰੀਤੀ ਚੌਹਾਨ ਦੀ ਦੇਖ-ਰੇਖ ਹੇਠ ਐਸਟੇਟ ਵਿਭਾਗ ਦੀ ਟੀਮ ਵੱਲੋਂ ਚਲਾਈ ਗਈ। ਇਹ ਕਾਰਵਾਈ ਸਥਾਨਕ ਵਸਨੀਕਾਂ, ਵਿਦਿਆਰਥੀਆਂ, ਰਾਹਗੀਰਾਂ ਅਤੇ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਵੱਲੋਂ ਮਿਲੀਆਂ ਲਗਾਤਾਰ ਸ਼ਿਕਾਇਤਾਂ ਅਤੇ ਮੰਗ ਦੇ ਆਧਾਰ ’ਤੇ ਕੀਤੀ ਗਈ। ਲੋਕਾਂ ਨੇ ਫੁੱਟਪਾਥਾਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਲੱਗੀਆਂ ਗੈਰ-ਅਧਿਕਾਰਤ ਰੇਹੜੀਆਂ ਅਤੇ ਅਸਥਾਈ ਕਬਜ਼ਿਆਂ ਕਾਰਨ ਹੋ ਰਹੀ ਪਰੇਸ਼ਾਨੀ ਵੱਲ ਨਿਗਮ ਦਾ ਧਿਆਨ ਦਿਵਾਇਆ ਸੀ। ਮੁਹਿੰਮ ਦੌਰਾਨ ਨਿਗਮ ਦੀ ਟੀਮ ਵੱਲੋਂ ਫੁੱਟਪਾਥਾਂ ਅਤੇ ਜਨਤਕ ਰਾਹਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ, ਜਿਸ ਨਾਲ ਪੈਦਲ ਯਾਤਰੀਆਂ ਅਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਬਣੀ। ਇਹ ਪਹਲ ਸ਼ਹਿਰ ਨੂੰ ਹੋਰ ਪੈਦਲ ਯਾਤਰੀ-ਅਨੁਕੂਲ ਬਣਾਉਣ ਅਤੇ ਜਨਤਕ ਸਹੂਲਤਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸੜਕਾਂ ਅਤੇ ਫੁੱਟਪਾਥ ਲੋਕਾਂ ਦੀ ਸਾਂਝੀ ਸੰਪਤੀ ਹਨ ਅਤੇ ਇਨ੍ਹਾਂ ’ਤੇ ਨਿੱਜੀ ਵਰਤੋਂ ਲਈ ਕਬਜ਼ਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਯਕੀਨੀ ਬਣਾਉਣਾ ਨਿਗਮ ਦੀ ਪ੍ਰਾਥਮਿਕਤਾ ਹੈ। ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਨਿਗਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਰਿਹਾ ਹੈ ਅਤੇ ਜਿੱਥੇ ਜਨਤਕ ਪਰੇਸ਼ਾਨੀ ਵੱਧ ਹੈ, ਉੱਥੇ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ। ਨਗਰ ਨਿਗਮ ਅੰਮ੍ਰਿਤਸਰ ਨੇ ਦੁਕਾਨਦਾਰਾਂ, ਰੇਹੜੀ-ਫੜੀ ਚਲਾਉਣ ਵਾਲਿਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ਦਾ ਸਤਿਕਾਰ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ