Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਵਿੱਚ ਰਾਤ 1 ਵਜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ

June 16, 2026 08:45 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਤੜਕੇ 1:00 ਵਜੇ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ਿਆਂ ਦੇ ਅੰਦਰ ਵਾਲੇ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਪੈਦਲ ਚੱਲ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਆਧਿਆਤਮਿਕਤਾ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2:00 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ ਜੋ ਪਵਿੱਤਰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਮੰਤਰੀ ਨੇ ਵਾਲਡ ਸਿਟੀ ਵਿੱਚ ਕਈ ਘੰਟੇ ਬਿਤਾਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਦੌਰਾ ਕੀਤਾ। ਉਨ੍ਹਾਂ ਨੇ ਸੈਕੰਡਰੀ ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ, ਤੰਗ ਗਲੀਆਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਦੱਸਿਆ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਸ. ਬੈਂਸ ਨੇ ਕਿਹਾ ਕਿ ਹੈਰੀਟੇਜ ਸਟਰੀਟ ਮੁੜ ਆਪਣੀ ਚਮਕ ਹਾਸਲ ਕਰੇਗੀ ਅਤੇ ਵਾਲਡ ਸਿਟੀ ਦੇ ਅਹਿਮ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕੂੜੇ ਦੇ ਢੇਰ ਖਤਮ ਹੋ ਜਾਣਗੇ ਤਾਂ ਆਵਾਰਾ ਪਸ਼ੂ ਵੀ ਸੜਕਾਂ ਤੋਂ ਦੂਰ ਹੋ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਇਸ ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ।” ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਰਾਤ 10:00 ਵਜੇ ਤੋਂ ਰਾਤ 2:00 ਵਜੇ ਤੱਕ ਸਫ਼ਾਈ ਕਰਦੀਆਂ ਹਨ ਪਰ ਜਦੋਂ ਲੋਕ ਆਪਣੀਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਦੇ ਹਨ ਤਾਂ ਉਨ੍ਹਾਂ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ। ਉਨ੍ਹਾਂ ਕਿਹਾ, “ਜਦੋਂ ਪੂਰਾ ਸ਼ਹਿਰ ਸੁੱਤਾ ਹੁੰਦਾ ਹੈ, ਉਦੋਂ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹੁੰਦੇ ਹਨ। ਘੱਟੋ-ਘੱਟ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਬਾਲਕਨੀਆਂ ਤੋਂ ਸੜਕਾਂ ‘ਤੇ ਕੂੜਾ ਨਾ ਸੁੱਟੀਏ।” ਸ. ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਫ਼ਾਈ ਸਿਰਫ਼ ਨਾਗਰਿਕ ਫਰਜ਼ ਨਹੀਂ ਹੈ। ਗੁਰੂ ਸਾਹਿਬ ਨਾਲ ਸਬੰਧਤ ਇਸ ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਮੰਤਰੀ ਅੱਜ ਸਵੇਰੇ 8:00 ਵਜੇ ਤੋਂ ਹੀ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੈਦਾਨ ਵਿੱਚ ਮੌਜੂਦ ਰਹੇ। ਉਨ੍ਹਾਂ ਨੇ ਘਰ-ਘਰ ਜਾ ਕੇ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ। ਸ. ਬੈਂਸ ਨੇ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਸੜਕਾਂ ‘ਤੇ ਉਤਰ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਰਾਤਰੀ ਨਿਰੀਖਣ ਦੀ ਵੀਡੀਓ ਵੱਧ ਤੋਂ ਵੱਧ ਸਾਂਝੀ ਕਰਨ ਤਾਂ ਜੋ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫ਼ਲ ਨਹੀਂ ਹੋ ਸਕਦੀ। ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ।”  ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼