Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

June 16, 2026 08:55 PM
Rozana Sehaj times
ਐਸ.ਏ.ਐਸ. ਨਗਰ (ਮੋਹਾਲੀ) : ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ। ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, "ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।" ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ 'ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।
 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ