Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

June 16, 2026 09:17 PM
Rozana Sehaj times

ਚੰਡੀਗੜ੍ਹ : 
ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ, "ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ। ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਸਪਲਾਈ ਚੇਨਾਂ ਦਾ ਹਿੱਸਾ ਬਣਨ ਅਤੇ ਆਪਣੀ ਨਿਰਯਾਤ ਸਮਰੱਥਾਵਾਂ ਨੂੰ ਵਧਾਉਣ ਵਿੱਚ ਮਦਦ ਮਿਲੇਗੀ।" ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਭਾਈਵਾਲੀ ਤਹਿਤ ਖੇਡ ਉਪਕਰਣਾਂ ਲਈ ਦੇਸ਼ ਦੇ ਪ੍ਰਮੁੱਖ ਨਿਰਮਾਣ ਕੇਂਦਰਾਂ ਵਿੱਚੋਂ ਇੱਕ ਜਲੰਧਰ ਵਿੱਚ ਪ੍ਰਸਤਾਵਿਤ ਸਪੋਰਟਸ ਗੁੱਡਜ਼ ਟੈਸਟਿੰਗ ਅਤੇ ਡਿਵੈਲਮੈਂਟ ਲੈਬ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਭਾਈਵਾਲੀ ਤਹਿਤ ਸੂਬੇ ਭਰ ਵਿੱਚ ਫੁੱਟਵੀਅਰ ਅਤੇ ਐਕਸੈਸਰੀਜ਼ ਟੈਸਟਿੰਗ ਸੈਂਪਲ ਕਲੈਕਸ਼ਨ ਸੈਂਟਰ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐਮਐਸਐਮਈਜ਼) ਨੂੰ ਆਪਣੀਆਂ ਉਤਪਾਦਨ ਇਕਾਈਆਂ ਦੇ ਨੇੜੇ ਪੇਸ਼ੇਵਰ ਮਿਆਰੀ-ਭਰੋਸੇਯੋਗ ਸੇਵਾਵਾਂ ਮਿਲ ਸਕਣਗੀਆਂ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਅਤੇ ਇੱਕ ਮਜ਼ਬੂਤ ਹੁਨਰਮੰਦ ਢਾਂਚਾ ਵੀ ਸ਼ਾਮਲ ਹੋਵੇਗਾ ਜੋ ਉਦਯੋਗ, ਅਕਾਦਮਿਕ ਸੰਸਥਾਵਾਂ, ਸਟਾਰਟਅੱਪਸ ਅਤੇ ਤਕਨੀਕੀ ਮਾਹਿਰਾਂ ਨੂੰ ਇੱਕ ਮੰਚ 'ਤੇ ਲੈ ਆਵੇਗਾ। ਤਿਆਰ ਕੀਤੇ ਸਿਖਲਾਈ ਪ੍ਰੋਗਰਾਮ ਡਿਜ਼ਾਈਨ, ਉਤਪਾਦ ਬਣਾਉਣ, ਗੁਣਵੱਤਾ ਦਾ ਭਰੋਸਾ, ਪ੍ਰਚੂਨ ਅਤੇ ਫੈਸ਼ਨ ਉਪਕਰਣਾਂ ਵਰਗੇ ਉੱਭਰ ਰਹੇ ਖੇਤਰਾਂ 'ਤੇ ਕੇਂਦ੍ਰਿਤ ਹੋਣਗੇ। ਇਹ ਬੁਨਿਆਦੀ ਢਾਂਚਾ ਨਿਰਮਾਤਾਵਾਂ ਨੂੰ ਉਤਪਾਦ ਬਣਾਉਣ ਦੇ ਸਮੇਂ ਨੂੰ ਘਟਾਉਣ, ਪ੍ਰਮੁੱਖ ਬ੍ਰਾਂਡਾਂ ਦੇ ਸਖ਼ਤ ਤਕਨੀਕੀ ਮਾਪਦੰਡਾਂ 'ਤੇ ਖਰਾ ਉਤਰਨ ਅਤੇ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਉਨ੍ਹਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਉੱਦਮੀਆਂ ਨੂੰ ਹੁਲਾਰਾ ਦੇਣ, ਸਟਾਰਟਅੱਪ ਇਨਕਿਊਬੇਸ਼ਨ, ਖੋਜ ਵਿੱਚ ਸਹਿਯੋਗ ਅਤੇ ਫੈਕਲਟੀ-ਮਾਹਰ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਉੱਚ-ਮੁੱਲ, ਨਵੀਨਤਾ ਅਧਾਰਤ ਨਿਰਮਾਣ ਵੱਲ ਲਿਜਾਇਆ ਜਾ ਸਕੇ ਅਤੇ ਟੈਸਟਿੰਗ ਬੁਨਿਆਦੀ ਢਾਂਚੇ, ਹੁਨਰਮੰਦ ਕਾਮਿਆਂ ਸਬੰਧੀ ਘਾਟ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ ਜਿਸ ਦੇ ਕਾਰਨ ਲੰਬੇ ਸਮੇਂ ਤੋਂ ਸੂਬੇ ਦੇ ਰਵਾਇਤੀ ਉਦਯੋਗ ਪਛੜ ਰਹੇ ਹਨ। ਇਸ ਸਮਝੌਤੇ 'ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਅਮਿਤ ਢਾਕਾ ਦੀ ਮੌਜੂਦਗੀ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਫਡੀਡੀਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਵੇਕ ਸ਼ਰਮਾ ਵੱਲੋਂ ਹਸਤਾਖਰ ਕੀਤੇ ਗਏ।, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਕੇਂਦਰੀ ਅਤੇ ਸੂਬਾਈ ਯੋਜਨਾਵਾਂ ਅਧੀਨ ਤਕਨਾਲੋਜੀ ਨੂੰ ਅਪਣਾਉਣ ਅਤੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਅਜਿਹੇ ਉਤਪਾਦਨ ਵੱਲ ਵਧਣ ਲਈ ਮਦਦ ਕਰ ਰਹੀ ਹੈ ਜੋ ਖਪਤਕਾਰਾਂ ਦੀਆਂ ਬਦਲਦੀਆਂ ਮੰਗਾਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ, ਉੱਦਮੀਆਂ ਅਤੇ ਐਮਐਸਐਮਈਜ਼ ਲਈ ਖੇਡਾਂ ਦੇ ਸਮਾਨ ਅਤੇ ਫੁੱਟਵੇਅਰ ਸੈਕਟਰ ਵਿੱਚ ਨਵੇਂ ਰਾਹ ਵੀ ਖੋਲ੍ਹਣਗੇ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ