Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

June 16, 2026 09:20 PM
Rozana Sehaj times
ਐਸ.ਏ.ਐਸ. ਨਗਰ (ਮੋਹਾਲੀ) : ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿੱਚ 67,563 ਸਰਕਾਰੀ ਨੌਕਰੀਆਂ ਦੇਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੇ ਵਿਸ਼ਵਾਸ ਨੂੰ ਬਹਾਲ ਕੀਤਾ ਹੈ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਵੱਲੋਂ ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਪਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪ੍ਰੀਖਿਆ ਵਿਵਾਦਾਂ ਨਾਲ ਪੰਜਾਬ ਦੇ ਭਰਤੀ ਰਿਕਾਰਡ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਰਪੱਖਤਾ ਅਤੇ ਪਾਰਦਰਸ਼ਤਾ ਰਾਹੀਂ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸਿਹਤ ਸੰਭਾਲ ਅਤੇ ਲੋਕ ਭਲਾਈ ਪਹਿਲਕਦਮੀਆਂ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਭਰ ਵਿੱਚ ਨੌਜਵਾਨਾਂ ਨੂੰ 67,500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਵਿੱਚ ਪੈਸੇ ਦੇ ਲੈਣ-ਦੇਣ ਅਤੇ ਪੱਖਪਾਤ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਹੁਣ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ 'ਤੇ ਕੀਤੀਆਂ ਜਾਂਦੀਆਂ ਹਨ।” ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਯੋਗ ਨੌਜਵਾਨਾਂ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਗਿਆ ਕਿਉਂਕਿ ਇਸ ਤੋਂ ਪਹਿਲਾਂ ਸਰਕਾਰੀ ਨੌਕਰੀਆਂ ਸਿਫਾਰਸ਼ਾਂ ਅਤੇ ਪੈਸੇ ਬਦਲੇ ਵੰਡੀਆਂ ਜਾਂਦੀਆਂ ਸਨ। ਅਸੀਂ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਅੱਜ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਦੁਆਰਾ ਕੀਤੀ ਗਈ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਹੋ ਗਿਆ ਹੈ ਅਤੇ ਹਰ ਯੋਗ ਉਮੀਦਵਾਰ ਹੁਣ ਜਾਣਦਾ ਹੈ ਕਿ ਹੁਣ ਸਰਕਾਰੀ ਨੌਕਰੀ ਲੈਣ ਲਈ ਸਖ਼ਤ ਮਿਹਨਤ ਅਤੇ ਪ੍ਰਤਿਭਾ ਦਾ ਮੁੱਲ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ 990 ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀ ਸਿਹਤ ਸੰਭਾਲ ਸੇਵਾ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ, "ਇਹ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਪ੍ਰਦਾਨ ਕਰਨ ਦੇ ਨਾਲ-ਨਾਲ ਕਿ ਆਈਟੀ-ਸਮਰਥਿਤ ਰੀਅਲ-ਟਾਈਮ ਰਿਪੋਰਟਿੰਗ ਅਤੇ ਕੁਸ਼ਲ ਢੰਗ ਨਾਲ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾ ਰਹੇ ਹਨ। ਲੋਕਾਂ ਵੱਲੋਂ ਸਰਕਾਰ ਦੀ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਲਗਪਗ 84,000 ਮਰੀਜ਼ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 90 ਫੀਸਦ ਤੋਂ ਵੱਧ ਨੂੰ ਮੁਫ਼ਤ ਦਵਾਈ ਕਲੀਨਿਕਾਂ 'ਤੇ ਹੀ ਮਿਲ ਜਾਂਦੀ ਹੈ। ਸਿਹਤ ਸੰਭਾਲ ਮਾਡਲ ਦੀ ਸਫ਼ਲਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੀ ਇਤਿਹਾਸਕ ਪਹਿਲਕਦਮੀ ਬੇਹੱਦ ਪ੍ਰਭਾਵਸ਼ਾਲੀ ਰਹੀ ਹੈ. ਜਿਸ ਤਹਿਤ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਲਗਪਗ 84,000 ਮਰੀਜ਼ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 90 ਫੀਸਦ ਤੋਂ ਵੱਧ ਨੂੰ ਕਲੀਨਿਕਾਂ 'ਤੇ ਹੀ ਮੁਫ਼ਤ ਦਵਾਈ ਮਿਲ ਜਾਂਦੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲਗਪਗ 97 ਫੀਸਦ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਸੰਤੁਸ਼ਟੀ ਪ੍ਰਗਟ ਕੀਤੀ ਹੈ। ਇਹ ਇਸ ਪਹਿਲਕਦਮੀ ਵਿੱਚ ਲੋਕਾਂ ਦੇ ਅਥਾਹ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ 400 ਹੋਰ ਆਮ ਆਦਮੀ ਕਲੀਨਿਕ ਪ੍ਰਗਤੀ ਅਧੀਨ ਹਨ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ ਮਾਣ-ਸਨਮਾਨ ਨਾਲ ਪਹੁੰਚਯੋਗ ਅਤੇ ਗੁਣਵੱਤਾ ਆਧਾਰਤ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕੇ।" ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਅਤੇ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਇੱਕ ਵਿਆਪਕ ਅਤੇ ਠੋਸ ਯਤਨ ਵਜੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵੀ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੀ ਸਮੁੱਚੀ ਆਬਾਦੀ ਨੂੰ 100 ਫੀਸਦ ਸਿਹਤ ਕਵਰੇਜ ਪ੍ਰਦਾਨ ਕਰਕੇ ਯੂਨੀਵਰਸਲ ਹੈਲਥ ਕਵਰੇਜ ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਹਰ ਪਰਿਵਾਰ ਪੰਜਾਬ ਭਰ ਅਤੇ ਚੰਡੀਗੜ੍ਹ ਵਿੱਚ ਲਗਪਗ 900 ਸਰਕਾਰੀ ਅਤੇ ਪੈਨਲ ਵਿੱਚ ਸ਼ਾਮਲ ਨਿੱਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਕਵਰ ਦਾ ਹੱਕਦਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਨੀਟ ਵਰਗੀਆਂ ਪ੍ਰੀਖਿਆਵਾਂ ਕਰਵਾਉਣ ਲਈ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਦਰਜਨਾਂ ਪ੍ਰੀਖਿਆ ਪੱਤਰ ਲੀਕ ਹੋਣ ਦੀ ਰਿਪੋਰਟ ਮਿਲ ਰਹੀ ਹੈ, ਜਿਸ ਨਾਲ ਲੱਖਾਂ ਨੌਜਵਾਨਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਹਾਲਾਂਕਿ, ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪ੍ਰੀਖਿਆ ਪੱਤਰ ਲੀਕ ਨਹੀਂ ਹੋਇਆ। ਅਸੀਂ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਯਕੀਨੀ ਬਣਾ ਕੇ ਆਪਣੇ ਨੌਜਵਾਨਾਂ ਦਾ ਭਰੋਸਾ ਬਹਾਲ ਕੀਤਾ ਹੈ।” 
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਪਾਰਦਰਸ਼ੀ ਭਰਤੀ ਮੁਹਿੰਮ ਨੇ ਪੰਜਾਬ ਦੇ ਨੌਜਵਾਨਾਂ ਲਈ ਪੈਦਾ ਕੀਤੇ ਨਵੇਂ ਮੌਕੇ


ਭਗਵੰਤ ਮਾਨ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਇੱਕ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀ ਪ੍ਰਕਿਰਿਆ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ 67,563 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਸਰਕਾਰੀ ਨੌਕਰੀਆਂ ਲਈ ਸਿਫਾਰਸ਼ਾਂ ਅਤੇ ਪੈਸੇ ਦੀ ਤਾਕਤ ਦਾ ਕਲਚਰ ਖਤਮ ਹੋ ਗਿਆ ਹੈ। ਹਾਲ ਹੀ ਵਿੱਚ ਚਲਾਈ ਗਈ ਭਰਤੀ ਮੁਹਿੰਮ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 523 ਨਿਯੁਕਤੀ ਪੱਤਰ ਵੰਡੇ ਗਏ, ਜਿਨ੍ਹਾਂ ਵਿੱਚ 178 ਮੈਡੀਕਲ ਅਫਸਰ, 99 ਸਟਾਫ ਨਰਸਾਂ, 124 ਮਲਟੀ-ਪਰਪਜ਼ ਹੈਲਥ ਵਰਕਰ (ਪੁਰਸ਼), 64 ਮਲਟੀ-ਪਰਪਜ਼ ਹੈਲਥ ਵਰਕਰ (ਔਰਤਾਂ), 24 ਡੈਂਟਲ ਟੀਚਿੰਗ ਫੈਕਲਟੀ ਮੈਂਬਰ, 23 ਆਯੁਰਵੈਦਿਕ ਟੀਚਿੰਗ ਫੈਕਲਟੀ ਮੈਂਬਰ ਸਮੇਤ ਕਲੈਰੀਕਲ ਅਤੇ ਸਹਾਇਕ ਸਟਾਫ ਸ਼ਾਮਲ ਹਨ। ਇਸ ਦੇ ਨਾਲ ਹੀ ਸਕੂਲ ਸਿੱਖਿਆ (16,316), ਗ੍ਰਹਿ ਮਾਮਲੇ (14,723), ਬਿਜਲੀ (8,306), ਸਥਾਨਕ ਸਰਕਾਰਾਂ (5,681), ਸਿਹਤ ਅਤੇ ਪਰਿਵਾਰ ਭਲਾਈ (4,235), ਮਾਲੀਆ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ (2,355), ਮੈਡੀਕਲ ਸਿੱਖਿਆ ਅਤੇ ਖੋਜ (2,143) ਅਤੇ ਜਲ ਸਰੋਤ (2,168) ਸਮੇਤ ਵਿਭਾਗਾਂ ਵਿੱਚ ਵੀ ਵੱਡੀ ਭਰਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰੇਕ ਭਰਤੀ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਨਾਲ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਭਰੋਸਾ ਬਹਾਲ ਹੋਇਆ ਹੈ ਅਤੇ ਸੂਬੇ ਭਰ ਵਿੱਚ ਯੋਗ ਉਮੀਦਵਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਗਏ ਹਨ।
 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ