Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ : ਵੜਿੰਗ

June 16, 2026 09:25 PM
Rozana Sehaj times

ਚੰਡੀਗੜ੍ਹ : 
 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਖ਼ਿਲਾਫ਼ ਖੁੱਲ੍ਹੇ ਤੌਰ 'ਤੇ ਟਕਰਾਅ ਵਾਲਾ ਰੁਖ ਨਹੀਂ ਅਪਣਾਉਣਾ ਚਾਹੀਦਾ ਹੈ। ਮਾਨ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਰੱਦ ਕਰਨ ਉੱਪਰ ਪ੍ਰਤੀਕ੍ਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਨੂੰ ਆਪਣਾ ਪੱਖ ਰੱਖਣ ਅਤੇ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ, ਲੇਕਿਨ ਉਹ ਇਹ ਸਭ ਕੁਝ ਸ਼੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਅਥਾਰਟੀ ਨੂੰ ਕਮਜ਼ੋਰ ਕਰਨ ਵਾਲੇ ਰਵੱਈਏ ਤੋਂ ਬਿਨਾਂ ਵੀ ਕਰ ਸਕਦੇ ਸਨ। ਵੜਿੰਗ ਨੇ ਜੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਮਾਨ ਦੀ ਵਾਧੂ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦਾ ਸਤਿਕਾਰ ਕਰਨ। ਮੁੱਖ ਮੰਤਰੀ ਨੂੰ ਮਹਾਰਾਜਾ ਰਣਜੀਤ ਸਿੰਘ ਤੋਂ ਸਬਕ ਲੈਣਾ ਚਾਹੀਦਾ ਹੈ, ਜਿਨ੍ਹਾਂ ਨੇ ਮਹਾਨ ਸਿੱਖ ਸਾਮਰਾਜ ਦੇ ਬਾਦਸ਼ਾਹ ਹੋਣ ਦੇ ਬਾਵਜੂਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਦੇ ਹੁਕਮ ਨੂੰ ਸਵੀਕਾਰ ਕੀਤਾ ਸੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਨ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਹਾਰਾਜਾ ਰਣਜੀਤ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਸਨ, ਤਾਂ ਮਾਨ ਕਿਉਂ ਨਹੀਂ?

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ