Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ 'ਚ ਵਿਜੀਲੈਂਸ ਦੀ ਰੇਡ, ਵਿਕਾਸ ਕੰਮਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ

June 16, 2026 09:28 PM
Rozana Sehaj times
 
ਬਰਨਾਲਾ : ਇੱਥੋਂ ਨਜ਼ਦੀਕ ਕਸਬਾ ਹੰਡਿਆਇਆ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿੱਚ ਛਾਪਾਮਾਰੀ ਕਰਕੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੀ ਟੀਮ ਸਵੇਰ ਤੋਂ ਹੀ ਨਗਰ ਪੰਚਾਇਤ ਦੇ ਦਫ਼ਤਰ ਵਿੱਚ ਮੌਜੂਦ ਰਹੀ ਅਤੇ ਕਈ ਘੰਟਿਆਂ ਤੱਕ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸਬੰਧਤ ਦਸਤਾਵੇਜ਼ਾਂ, ਫਾਈਲਾਂ ਅਤੇ ਵਿੱਤੀ ਰਿਕਾਰਡ ਦੀ ਪੜਤਾਲ ਕਰਦੀ ਰਹੀ। ਟੀਮ ਵੱਲੋਂ ਪਿਛਲੇ ਸਾਲਾਂ ਦੌਰਾਨ ਹੋਏ ਵਿਕਾਸ ਕੰਮਾਂ ਦੀ ਮਨਜ਼ੂਰੀ, ਖਰਚੇ ਅਤੇ ਟੈਂਡਰ ਪ੍ਰਕਿਰਿਆ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਦਾ ਦਾਇਰਾ ਕਾਫ਼ੀ ਵਿਸ਼ਾਲ ਹੈ ਅਤੇ ਵੱਖ-ਵੱਖ ਰਿਕਾਰਡਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ ਅਤੇ ਪੂਰੀ ਜਾਂਚ ਤੋਂ ਬਾਅਦ ਹੀ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿੱਚ ਦਿਨ ਭਰ ਚਰਚਾ ਦਾ ਮਾਹੌਲ ਬਣਿਆ ਰਿਹਾ। ਹੁਣ ਸਭ ਦੀਆਂ ਨਜ਼ਰਾਂ ਜਾਂਚ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਤੋਂ ਬਾਅਦ ਹੀ ਕਿਸੇ ਵੀ ਸੰਭਾਵਿਤ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।
 
 

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ