Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਬੀਜੇਪੀ ਦੇ ਸਭ ਤੋਂ ਮਜ਼ਬੂਤ 'ਸੰਭਾਵਿਤ' ਉਮੀਦਵਾਰ ਵਜੋਂ ਉਭਰੇ

June 16, 2026 09:46 PM
Rozana Sehaj times
 
ਸਮਾਣਾ :  ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿੱਖਿਆ ਸ਼ਾਸਤਰੀ ਅਤੇ ਉੱਘੇ ਸਮਾਜ ਸੇਵਕ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਭਾਰਤੀ ਜਨਤਾ ਪਾਰਟੀ (BJP) ਵੱਲੋਂ ਐਮ.ਐਲ.ਏ. (MLA) ਦੀ ਟਿਕਟ ਦੇ ਸੰਭਾਵਿਤ ਉਮੀਦਵਾਰਾਂ ਦੀ ਦੌੜ ਵਿੱਚ ਸਭ ਤੋਂ ਅੱਗੇ ਯਾਨੀ 'ਪਹਿਲੇ ਨੰਬਰ' ਤੇ ਚੱਲ ਰਹੇ ਹਨ। ਹਲਕੇ ਦੇ ਸਿਆਸੀ ਸਮੀਕਰਨਾਂ ਨੂੰ ਦੇਖਦਿਆਂ ਉਨ੍ਹਾਂ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ ਮੰਨੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਖੁਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਪਾਰਟੀ ਵਿੱਚ ਜੁਆਇਨਿੰਗ ਦੇ ਸਮੇਂ ਤੋਂ ਹੀ ਉਨ੍ਹਾਂ ਦਾ ਕੱਦ-ਬੁੱਤ ਕਾਫੀ ਵੱਡਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦਾ ਸਿੱਖਿਆ ਜਗਤ ਵਿੱਚ ਇੱਕ ਬਹੁਤ ਵੱਡਾ ਮੁਕਾਮ ਹੈ ਅਤੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਸੰਵਾਰਨ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹ ਲੰਮੇ ਸਮੇਂ ਤੋਂ ਸਮਾਜਿਕ ਕੰਮਾਂ ਵਿੱਚ ਮੋਹਰੀ ਰਹਿ ਕੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਜਿਸ ਸਦਕਾ ਉਹ ਹਰ ਵਰਗ ਦੇ ਦਿਲਾਂ ਵਿੱਚ ਆਪਣੀ ਖਾਸ ਜਗ੍ਹਾ ਬਣਾ ਚੁੱਕੇ ਹਨ। ਸਥਾਨਕ ਲੋਕਾਂ ਅਤੇ ਵੋਟਰਾਂ ਮੁਤਾਬਕ, ਹਲਕਾ ਸਮਾਣਾ ਇਸ ਵਾਰ ਇੱਕ ਅਜਿਹਾ ਪੜ੍ਹਿਆ-ਲਿਖਿਆ ਅਤੇ ਇਮਾਨਦਾਰ ਚਿਹਰਾ ਚਾਹੁੰਦਾ ਹੈ ਜੋ ਇਲਾਕੇ ਦਾ ਸੱਚਾ ਵਿਕਾਸ ਕਰ ਸਕੇ। 

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ