Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ

June 16, 2026 09:48 PM
Rozana Sehaj times

ਪਟਿਆਲਾ : 
ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ 'ਚ ਇਕ ਯਾਦਗਾਰੀ ਭਾਸ਼ਣ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਗਿਆ। 'ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ' ਵਿਸ਼ੇ 'ਤੇ ਕਰਵਾਏ ਗਏ ਇਸ ਭਾਸ਼ਣ ਦੌਰਾਨ ਡਾ. ਬਲਕਾਰ ਸਿੰਘ ਨੇ ਆਪਣਾ ਭਾਵਪੂਰਤ ਖੋਜ ਪੱਤਰ ਪੜ੍ਹਿਆ। ਸਮਾਗਮ 'ਚ ਹੌਸਲਾ ਅਫ਼ਜ਼ਾਈ ਲਈ ਡਾ. ਗੁਰਸ਼ਰਨ ਕੌਰ ਜੱਗੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਬੀ. ਐੱਸ. ਰਤਨ (ਸੇਵਾ ਮੁਕਤ ਆਈ.ਆਰ.ਐਸ.) ਨੇ ਕੀਤੀ। ਡਾ. ਚਰਨਜੀਤ ਕੌਰ ਬਰਾੜ ਨੇ ਡਾ. ਰਤਨ ਸਿੰਘ ਜੱਗੀ ਬਾਰੇ ਵਿਚਾਰ ਪੇਸ਼ ਕੀਤੇ। ਸਮਾਗਮ ਦੌਰਾਨ ਜਿੱਥੇ ਬੁਲਾਰਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭਾਸ਼ਾਈ ਪ੍ਰਸੰਗ ਦਾ ਧਿਆਨ ਧਰਦਿਆਂ ਗੁਰਮਤਿ ਦੇ ਮਹਾਨ ਖੋਜੀ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਜੀਵਨ ਬਾਰੇ ਚਾਨਣਾ ਪਾਇਆ ਉਸ ਦੇ ਨਾਲ-ਨਾਲ ਉਨ੍ਹਾਂ ਦੀ ਆਪਣੇ ਕੰਮ ਪ੍ਰਤੀ ਲਗਨ ਨੂੰ ਵੀ ਬਿਆਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਪਹਿਲਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਜਦਾ ਕੀਤਾ ਤੇ ਫਿਰ ਡਾ. ਰਤਨ ਸਿੰਘ ਜੱਗੀ ਵੱਲੋਂ ਗੁਰਮਤ ਕਾਵਿ ਅਤੇ ਸਿੱਖ ਇਤਹਿਾਸ ਉੱਤੇ ਕੀਤੇ ਵੱਡੇ ਖੋਜ ਕਾਰਜਾਂ ਦਾ ਜ਼ਿਕਰ ਕੀਤਾ। ਮੁੱਖ ਭਾਸ਼ਣਕਾਰ ਪ੍ਰੋਫੈਸਰ ਬਲਕਾਰ ਸਿੰਘ ਨੇ ਸਮਾਗਮ ਦੇ ਵਿਸ਼ੇ 'ਤੇ ਆਪਣਾ ਖੋਜ ਪੱਤਰ ਸਾਂਝਾ ਕੀਤਾ ਤੇ ਦੱਸਿਆ ਕਿ 'ਭਾਸ਼ਾ ਉਹ ਸਾਂਝਾ ਅਰਥ ਹੈ ਜਿਸ ਵਿੱਚ ਮਨੁੱਖ, ਕੁਦਰਤ ਅਤੇ ਭਵਿੱਖ ਇੱਕ ਦੂਜੇ ਨੂੰ ਪਛਾਣਦੇ ਹਨ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਕੀਤਾ ਤੇ ਡਾ. ਸਤਪਾਲ ਸਿੰਘ ਨੇ ਧੰਨਵਾਦੀ ਸ਼ਬਦ ਕਹੇ। 
 
 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ