Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Doaba

ਬੁਰਜ ਟਹਿਲ ਦਾਸ ਅਤੇ ਬੇਗੋਵਾਲ ਵਿਖੇ ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਦਾ ਖ਼ਤਰਾ ਡੀ.ਸੀ. ਐੱਸ.ਬੀ.ਐੱਸ. ਨਗਰ ਨੂੰ ਸੌਂਪਿਆ ਮੰਗ-ਪੱਤਰ

June 16, 2026 09:51 PM
Rozana Sehaj times

 

ਨਵਾਂਸ਼ਹਿਰ : ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਬੁਰਜ ਟਹਿਲ ਦਾਸ ਅਤੇ ਬੇਗੋਵਾਲ ਵਿਖੇ ਦਰਿਆ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੰਨ੍ਹ ਨੂੰ ਲਗਾਤਾਰ ਖ਼ੋਰਾ ਲੱਗ ਰਿਹਾ ਹੈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹੜ੍ਹ ਆਉਣ ਦਾ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਇਸ ਸੰਵੇਦਨਸ਼ੀਲ ਸਮੱਸਿਆ ਨੂੰ ਲੈ ਕੇ ਅੱਜ ਸਮੂਹ ਇਲਾਕਾ ਨਿਵਾਸੀਆਂ, ਪਿੰਡ ਬੇਗੋਵਾਲ ਦੇ ਸਰਪੰਚ ਹਿਤੇਸ਼ ਕੁਮਾਰ ਅਤੇ ਪਿੰਡ ਬੁਰਜ ਟਹਿਲ ਦਾਸ ਤੇ ਬੇਗੋਵਾਲ ਦੇ ਮੋਹਤਵਾਰ ਵਿਅਕਤੀਆ ਦੀ ਅਗਵਾਈ ਵਿੱਚ ਇੱਕ ਵਫ਼ਦ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਇੱਕ ਮੰਗ-ਪੱਤਰ ਸੌਂਪਿਆ ਗਿਆ। ਡਿਪਟੀ ਕਮਿਸਨਰ ਨੂੰ ਦਿੱਤੇ ਪੱਤਰ ਵਿੱਚ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਸਤਲੁਜ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਅਤੇ ਪੱਕਾ ਕਰਨ ਦਾ ਕੰਮ ਚਾਲੂ ਕੀਤਾ ਹੋਇਆ ਹੈ, ਜੋ ਕਿ ਸ਼ਲਾਘਾਯੋਗ ਹੈ ਪਰ ਮੌਜੂਦਾ ਚੱਲ ਰਹੇ ਕੰਮ ਤੋਂ ਕਰੀਬ 6 ਖੇਤਾਂ ਦੀ ਦੂਰੀ 'ਤੇ ਚੜ੍ਹਦੇ ਪਾਸੇ ਵੱਲ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਤੇਜ਼ ਹੈ, ਜਿਸ ਕਾਰਨ ਬੰਨ੍ਹ ਨੂੰ ਭਾਰੀ ਖ਼ੋਰਾ ਲੱਗ ਰਿਹਾ ਹੈ। ਜੇਕਰ ਇਸ ਤੇਜ਼ ਵਹਾਅ ਨੂੰ ਰੋਕਣ ਲਈ ਕੋਈ ਠੋਸ ਉਪਰਾਲਾ ਨਾ ਕੀਤਾ ਗਿਆ ਤਾਂ ਪਿੰਡ ਬੁਰਜ ਟਹਿਲ ਦਾਸ ਵਾਲੇ ਬੰਨ੍ਹ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ ਅਤੇ ਜੋ ਪੱਥਰ ਲਗਾਇਆ ਜਾ ਰਿਹਾ ਹੈ, ਉਸ ਦਾ ਵੀ ਕੋਈ ਫਾਇਦਾ ਨਹੀਂ ਹੋਵੇਗਾ। ਸਮੂਹ ਇਲਾਕਾ ਨਿਵਾਸੀਆਂ ਅਤੇ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਮਾਲੀ ਜਾਂ ਜਾਨੀ ਨੁਕਸਾਨ ਹੋਣ ਤੋਂ ਪਹਿਲਾਂ ਮੌਕੇ ਦਾ ਜਾਇਜ਼ਾ ਲੈ ਕੇ ਇਸ ਗੰਭੀਰ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ