Sunday, November 02, 2025

Chandigarh

ਜੰਮੂ ਡਰੋਨ ਮਾਮਲਾ : ਡੀਜੀਪੀ ਵਲੋਂ ਸੰਭਾਵੀ ਖ਼ਤਰੇ ਬਾਰੇ ਉਚ-ਪਧਰੀ ਸਮੀਖਿਆ ਮੀਟਿੰਗ, ਦਿਤੇ ਹੁਕਮ

June 28, 2021 08:33 PM
SehajTimes
ਚੰਡੀਗੜ੍ਹ/ਅੰਮ੍ਰਿਤਸਰ :ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ 'ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਡਰੋਨਾਂ ਦੁਆਰਾ ਪੈਦਾ ਹੋਣ  ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਕੀਤੀ। ਡੀਜੀਪੀ ਨੇ ਅਧਿਕਾਰੀਆਂ ਨੂੰ ਡਰੋਨ ਸਬੰਧੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਸੰਵੇਦਨਸ਼ੀਲ ਖੇਤਰਾਂ ਨੂੰ ਸੀਮਿਤ ਕਰਨ ਅਤੇ ਇਹਨਾਂ ਦੀ ਨਿਸ਼ਾਨਦੇਹੀ ਕਰਨ ਲਈ ਨਿਰਦੇਸ਼ ਦਿੱਤੇ। ਸਰਹੱਦੀ ਪਿੰਡਾਂ ਦੀਆਂ ਸੜਕਾਂ 'ਤੇ ਇਨਫਰਾਰੈੱਡ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਦੀ ਤਜਵੀਜ਼ ਪੇਸ਼ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ/ਸੜਕਾਂ 'ਤੇ ਕੈਮਰੇ ਲਗਾਉਣ ਵਾਲੇ ਸੰਭਾਵਤ ਪੁਆਇੰਟਾਂ ਦੀ ਸੂਚੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

 
ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਏਡੀਜੀਪੀ ਐਸਟੀਐਫ ਬੀ. ਚੰਦਰਸ਼ੇਖਰ ਅਤੇ ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਸ਼ਾਮਲ ਸਨ ਜਦਕਿ ਆਈਜੀ ਬੀਐਸਐਫ ਮਹੀਪਾਲ ਯਾਦਵ ਅਤੇ ਪੰਜਾਬ ਦੇ ਵੱਖ ਵੱਖ ਬੀਐਸਐਫ ਸੈਕਟਰਾਂ ਦੇ ਡੀਆਈਜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੀਪੀ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸਐਸਪੀ ਮਜੀਠਾ ਗੁਲਨੀਤ ਸਿੰਘ ਅਤੇ ਐਸਐਸਪੀ ਤਰਨ ਤਾਰਨ ਧਰੁਮਨ ਨਿੰਬਲੇ ਵੀ ਸ਼ਾਮਲ ਸਨ।
ਮੀਟਿੰਗ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਸੀਪੀ ਅਮ੍ਰਿਤਸਰ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਿਤ ਖੇਤਰਾਂ ਵਿੱਚ ਨਸ਼ਾ ਤਸਕਰਾਂ / ਸਪਲਾਇਰ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ੍ਰੀ ਗੁਪਤਾ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਹੌਟਸਪੌਟਸ (ਥਾਵਾਂ) ਦੀ ਪਛਾਣ ਕਰਨ ਅਤੇ ਨਸ਼ੇ ਵੇਚਣ/ਤਸਕਰੀ ਕਰਨ ਵਾਲੇ ਸਾਰੇ ਲੋਕਾਂ ਨੂੰ ਨਕੇਲ ਪਾਉਣ ਲਈ ਢੁੱਕਵੀਂ ਕਾਰਵਾਈ ਸ਼ੁਰੂ ਕਰਨ।
ਇਸ ਦੌਰਾਨ ਡੀਜੀਪੀ ਨੇ ਜ਼ਿਲ੍ਹਾ ਮੁਖੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਭਗੌੜਿਆਂ (ਪੀਓਜ਼) ਅਤੇ ਐਨਡੀਪੀਐਸ ਕੇਸਾਂ ਦੇ ਜ਼ਮਾਨਤ 'ਤੇ ਬਾਹਰ ਆਏ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੇ ਆਦੇਸ਼ ਵੀ ਦਿੱਤੇ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ