Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Majha

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਨੂੰ ਸ੍ਰੀਨਗਰ ਤੱਕ ਵਧਾਉਣ ਦੀ ਮੰਗ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

June 16, 2026 10:04 PM
Rozana Sehaj times

ਅੰਮ੍ਰਿਤਸਰ:  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈੱਸ ਦੀ ਬਹਾਲੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਸੇਵਾ ਨੂੰ ਕਟੜਾ ਤੋਂ ਅੱਗੇ ਸ੍ਰੀਨਗਰ ਤੱਕ ਵਧਾਉਣ ਦੀ ਮੰਗ ਕੀਤੀ। ਅੱਜ ਸੰਸਦ ਮੈਂਬਰ ਔਜਲਾ ਦੇ ਦਿੱਲੀ ਵਿੱਚ ਮੀਟਿੰਗਾਂ ਵਿੱਚ ਵਿਅਸਤ ਹੋਣ ਕਾਰਨ ਉਨ੍ਹਾਂ ਦੇ ਸਪੁੱਤਰ ਬਾਬਰ ਔਜਲਾ ਅਤੇ ਐਸਡੀਓ ਨਿਤਿਨ ਨੇ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਇਹ ਪੱਤਰ ਸੌਂਪਿਆ ਅਤੇ ਮੰਗ ਰਖੀ। ਔਜਲਾ ਨੇ ਕਿਹਾ ਕਿ 16 ਜੂਨ ਤੋਂ ਵੰਦੇ ਭਾਰਤ ਸੇਵਾ ਦੀ ਬਹਾਲੀ ਨਾਲ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ, ਪਠਾਨਕੋਟ ਅਤੇ ਸਰਹੱਦੀ ਖੇਤਰਾਂ ਦੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੇ ਯੂਐੱਸਬੀਆਰਐਲ ਰੇਲ ਲਿੰਕ ਦੇ ਸਫਲ ਸੰਚਾਲਨ ਤੋਂ ਬਾਅਦ ਇਸ ਟ੍ਰੇਨ ਨੂੰ ਸ੍ਰੀਨਗਰ ਤੱਕ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਅਤੇ ਕਸ਼ਮੀਰ ਘਾਟੀ ਵਿਚਕਾਰ ਪਹਿਲੀ ਸਿੱਧੀ ਸੈਮੀ-ਹਾਈ ਸਪੀਡ ਰੇਲ ਕਨੈਕਟੀਵਿਟੀ ਸਥਾਪਿਤ ਹੋਵੇਗੀ ਅਤੇ ਸੈਰ-ਸਪਾਟੇ, ਧਾਰਮਿਕ ਯਾਤਰਾਵਾਂ ਅਤੇ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਰੇਲ ਮੰਤਰੀ ਕੋਲ ਦੋ ਹੋਰ ਜਨਤਕ ਮੰਗਾਂ ਵੀ ਰੱਖੀਆਂ। ਉਨ੍ਹਾਂ ਨੇ ਟ੍ਰੇਨ ਨੰਬਰ 74674 ਪਠਾਨਕੋਟ-ਵੇਰਕਾ ਡੀਐਮਯੂ ਨੂੰ ਅੰਮ੍ਰਿਤਸਰ ਜੰਕਸ਼ਨ ਤੱਕ ਵਧਾਉਣ ਅਤੇ ਦਿੱਲੀ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਸ਼ੁੱਕਰਵਾਰ ਵਾਲੇ ਦਿਨ ਵੀ ਚਲਾਉਣ ਦੀ ਮੰਗ ਕੀਤੀ, ਤਾਂ ਜੋ ਯਾਤਰੀਆਂ ਨੂੰ ਹੋਰ ਸੁਵਿਧਾ ਮਿਲ ਸਕੇ।

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ