Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਜਾਰੀ

June 16, 2026 10:08 PM
Rozana Sehaj times
ਪਟਿਆਲਾ  : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਅਤੇ ਲਾਈਸੈਂਸ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਚਾਰੂ ਬਣਾਉਣਾ ਸੀ। ਮੇਅਰ ਕੁੰਦਨ ਗੋਗੀਆ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ ਅਤੇ ਲਾਈਸੈਂਸ ਨਾਲ ਸਬੰਧਤ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।  ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਲਾਈਸੈਂਸ ਸਬੰਧੀ ਕੰਮਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਨੂੰ ਇੱਕ ਹੀ ਥਾਂ 'ਤੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 17 ਜੂਨ, 19 ਜੂਨ ਅਤੇ 22 ਜੂਨ ਨੂੰ ਵਿਸ਼ੇਸ਼ ਕੈਂਪ ਦੁਪਹਿਰ ਇੱਕ ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸ਼ੋਪ ਲਾਈਸੈਂਸ ਜਾਰੀ ਕਰਨ, ਰਿਨਿਊਅਲ ਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਨੂੰ ਤਰਜੀਹ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ।
ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਅਤੇ ਦਫ਼ਤਰੀ ਸਮੇਂ ਦੌਰਾਨ ਸਾਰੇ ਅਧਿਕਾਰੀ ਦਫ਼ਤਰ ਵਿੱਚ ਮੌਜੂਦ ਰਹਿਣ।  ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਸ਼ਹਿਰ ਵਾਸੀਆਂ ਨੂੰ ਪਾਰਦਰਸ਼ੀ, ਸੁਚਾਰੂ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਸ਼ਾਖਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਹਰ ਸੇਵਾ ਬਿਨਾਂ ਕਿਸੇ ਦਿੱਕਤ ਅਤੇ ਨਿਰਧਾਰਤ ਸਮੇਂ ਅੰਦਰ ਮਿਲ ਸਕੇ। ਇਸ ਮੌਕੇ ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਤੋਂ ਇਲਾਵਾ ਲਾਈਸੈਂਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ