Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਦਿਨ-ਦਿਹਾੜੇ ਦੁਕਾਨ ਵਿੱਚ ਵੜ ਕੇ ਬਜ਼ੁਰਗ ਮਹਿਲਾ ਦੀ ਸੋਨੇ ਦੀ ਵਾਲੀ ਝਪਟੀ, ਲੁਟੇਰਾ ਫਰਾਰ ਸੀਸੀਟੀਵੀ ਵਿੱਚ ਕੈਦ ਹੋਇਆ ਬਿਨਾਂ ਨੰਬਰ ਵਾਲਾ ਮੋਟਰਸਾਈਕਲ

June 16, 2026 10:11 PM
Rozana Sehaj times

 

ਖਨੌਰੀ :  ਸਥਾਨਕ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਤਾਜ਼ਾ ਘਟਨਾ ਵਿੱਚ ਮੇਨ ਬਾਜ਼ਾਰ ਖਨੌਰੀ ਸਥਿਤ ਇੱਕ ਦੁਕਾਨ ਵਿੱਚ ਦਿਨ-ਦਿਹਾੜੇ ਦਾਖਲ ਹੋਏ ਇੱਕ ਨੌਜਵਾਨ ਲੁਟੇਰੇ ਨੇ ਬਜ਼ੁਰਗ ਮਹਿਲਾ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਲਈ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚੋਪੜਾ ਗਿਫਟ ਹਾਊਸ ਦੇ ਮਾਲਕ ਹਰਪ੍ਰੀਤ ਸਿੰਘ ਚੋਪੜਾ ਨੇ ਦੱਸਿਆ ਕਿ ਦੁਪਹਿਰ ਸਮੇਂ ਉਹ ਰੋਟੀ ਖਾਣ ਲਈ ਦੁਕਾਨ ਦੇ ਉੱਪਰ ਬਣੇ ਆਪਣੇ ਘਰ ਵਿੱਚ ਗਏ ਹੋਏ ਸਨ, ਜਦਕਿ ਦੁਕਾਨ 'ਤੇ ਉਨ੍ਹਾਂ ਦੀ ਦਾਦੀ ਅਮਰਜੀਤ ਕੌਰ ਇਕੱਲੀ ਮੌਜੂਦ ਸੀ। ਇਸ ਦੌਰਾਨ ਇੱਕ ਮੋਨਾ ਨੌਜਵਾਨ ਦੁਕਾਨ 'ਤੇ ਆਇਆ ਅਤੇ ਖਿਡੌਣੇ ਵਾਲੀ ਗੇਂਦ ਦੀ ਕੀਮਤ ਪੁੱਛ ਕੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਕੁਝ ਮਿੰਟਾਂ ਬਾਅਦ ਉਹੀ ਨੌਜਵਾਨ ਮੁੜ ਦੁਕਾਨ 'ਤੇ ਆਇਆ ਅਤੇ ਖਿਡੌਣਾ ਕਾਰ ਦਿਖਾਉਣ ਲਈ ਕਿਹਾ। ਜਦੋਂ ਬਜ਼ੁਰਗ ਮਹਿਲਾ ਉਸ ਨੂੰ ਸਮਾਨ ਦਿਖਾ ਰਹੀ ਸੀ ਤਾਂ ਉਸ ਨੇ ਹੋਰ ਸਮਾਨ ਵੇਖਣ ਦੀ ਗੱਲ ਕਰਕੇ ਉਨ੍ਹਾਂ ਦਾ ਧਿਆਨ ਭਟਕਾਇਆ। ਮੌਕਾ ਮਿਲਦਿਆਂ ਹੀ ਲੁਟੇਰੇ ਨੇ ਮਹਿਲਾ ਨੂੰ ਧੱਕਾ ਮਾਰਿਆ ਅਤੇ ਕੰਨ ਵਿੱਚ ਪਈ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋ ਗਿਆ। ਹਰਪ੍ਰੀਤ ਸਿੰਘ ਚੋਪੜਾ ਨੇ ਦੱਸਿਆ ਕਿ ਦਾਦੀ ਵੱਲੋਂ ਰੌਲਾ ਪਾਉਣ 'ਤੇ ਉਹ ਤੁਰੰਤ ਹੇਠਾਂ ਆਏ ਅਤੇ ਲੁਟੇਰੇ ਦਾ ਪਿੱਛਾ ਵੀ ਕੀਤਾ, ਪਰ ਉਹ ਤੇਜ਼ੀ ਨਾਲ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਬਾਅਦ ਵਿੱਚ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਮੁਲਜ਼ਮ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ 'ਤੇ ਆਇਆ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਦਿਨ-ਦਿਹਾੜੇ ਵਾਪਰੀ ਇਸ ਲੁੱਟ ਦੀ ਘਟਨਾ ਨੇ ਇਲਾਕੇ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਲਈ ਜਦੋਂ ਐਸ.ਐਚ.ਓ. ਖਨੌਰੀ ਨਾਲ ਉਨ੍ਹਾਂ ਦੇ ਸਰਕਾਰੀ ਨੰਬਰ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਲੁਟੇਰੇ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।
 
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ