Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪੰਜਾਬ ਸਰਕਾਰ ‘ਰੰਗਲਾ ਪੰਜਾਬ ਮੁਹਿੰਮ’ ਅਧੀਨ ਸਮਾਣਾ ’ਚ 2 ਕਰੋੜ ਰੁਪਏ ਖਰਚੇਗੀ: ਚੇਤਨ ਸਿੰਘ ਜੋੜਾਮਾਜਰਾ

June 16, 2026 10:13 PM
Rozana Sehaj times

 

ਸਮਾਣਾ  :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਰੰਗਲਾ ਪੰਜਾਬ ਮੁਹਿੰਮ' ਅਧੀਨ ਸਮਾਣਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਮਿੰਟੂ ਜੋੜਾਮਾਜਰਾ ਵੀ ਹਾਜ਼ਰ ਸਨ। ਚੇਤਨ ਸਿੰਘ ਜੋੜਾਮਾਜਰਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਦਾ ਵੇਰਵਾ ਹੇਠ ਅਨੁਸਾਰ ਹੈ ਵਾਰਡ ਨੰਬਰ 1: 17 ਲੱਖ 92 ਹਜ਼ਾਰ 500 ਰੁਪਏ (ਪਲੱਛ ਪੱਤੀ),ਵਾਰਡ ਨੰਬਰ 7: 10 ਲੱਖ 66 ਹਜ਼ਾਰ ਰੁਪਏ (ਬੋਧੀ ਕਲੋਨੀ),ਵਾਰਡ ਨੰਬਰ 8: 17 ਲੱਖ 83 ਹਜ਼ਾਰ ਰੁਪਏ,ਵਾਰਡ ਨੰਬਰ 9: 8 ਲੱਖ 80 ਹਜ਼ਾਰ ਰੁਪਏ, 20 ਲੱਖ 92 ਹਜ਼ਾਰ ਰੁਪਏ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾਵਾਂ (ਰਾਮ ਬਸਤੀ ਵਾਲੀ ਧਰਮਸ਼ਾਲਾ ਅਤੇ ਊਦ ਭਗਤੀ ਵਾਲੀ ਧਰਮਸ਼ਾਲਾ) ਦੀ ਮੁਰੰਮਤ ਕਰਵਾਈ ਜਾਵੇਗੀ।,ਵਾਰਡ ਨੰਬਰ 19: 5 ਲੱਖ 65 ਹਜ਼ਾਰ ਰੁਪਏ, 9 ਲੱਖ 21 ਹਜ਼ਾਰ ਰੁਪਏ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਦੇ ਨਾਲ ਹੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਮਰੀਜ਼ਾਂ ਨੂੰ ਮੁਫ਼ਤ ਉਪਹਾਰ ਵਜੋਂ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਬਹੁਮਤ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਅੱਗੇ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।

ਫੋਟੋ ਕੈਪਸ਼ਨ: ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਜੋੜਾਮਾਜਰਾ ਅਤੇ ਹੋਰ।

 
 

Have something to say? Post your comment