Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Malwa

ਆਪ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ : ਵਿਧਾਇਕ ਬਾਜ਼ੀਗਰ ਲੋਕ ਮਿਲਣੀ ਤਹਿਤ ਪਿੰਡਾਂ ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

June 16, 2026 10:16 PM
Rozana Sehaj times
ਪਾਤੜਾਂ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਬੇਹਤਰ ਤਾਲਮੇਲ ਬਣਾਉਣ ਦੇ ਮਕਸਦ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਵਿਧਾਇਕ ਵੱਲੋਂ ਘੱਗਰ ਪਾਰਲੇ ਪਿੰਡ ਢਾਬੀ ਗੁੱਜਰਾਂ ਸ਼ੇਰਗੜ੍ਹ ਅਤੇ ਗਲੋਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਨਾਲ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਸੁਝਾਅ ਲਏ ਗਏ।  ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਣ ਅਤੇ ਹੋ ਰਹੇ ਕੰਮਾਂ ਦੀ ਰਫਤਾਰ ਵਿੱਚ ਤੇਜ਼ੀ ਲਿਆਉਣ ਲਈ ਸੁਝਾਅ ਲੈਣ ਦੇ ਮਕਸਦ ਨਾਲ ਉਹ ਪਿੰਡਾਂ ਵਿੱਚ ਆਏ ਹਨ ਜਿਸ ਦੌਰਾਨ ਲੋਕਾਂ ਵੱਲੋਂ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡਾਂ ਵਿੱਚ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਜਲਦੀ ਵੱਡੇ ਪੱਧਰ ਉੱਤੇ ਗਰਾਂਟਾਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ‌ ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਬੇਹਦ ਸਹਾਈ ਹੋਈ ਹੈ ਜਿਸ ਦੇ ਤਹਿਤ ਜਿੱਥੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਉੱਥੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਰਜਵਾਹੇ ਅਤੇ ਨਹਿਰੀ ਖਾਲਿਆਂ ਦਾ ਜਾਲ ਸੂਬੇ ਵਿੱਚ ਵਿਛਾਇਆ ਗਿਆ ਹੈ। 
 
 
 
 
 

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ