Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਨਰਜੀਤ ਗੋਲਡੀ ਨੇ ਅਮਨ ਅਰੋੜਾ ਦੇ ਬਿਆਨ ਦੀ ਕੀਤੀ ਨਿੰਦਾ 

June 17, 2026 04:43 PM
ਦਰਸ਼ਨ ਸਿੰਘ ਚੌਹਾਨ
ਕਸਟੋਡੀਅਨ ਸ਼ਬਦ ਗ੍ਰੰਥੀ ਸਿੰਘਾਂ ਲਈ ਘਾਤਕ 
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬੇਅਦਬੀ ਕਾਨੂੰਨ ਸਬੰਧੀ ਦਿੱਤੇ ਗਏ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਾਨੂੰਨ ਵਿੱਚ ਕਸਟੋਡੀਅਨ ਸ਼ਬਦ ਗ੍ਰੰਥੀ ਸਿੰਘਾਂ ਲਈ ਮੁਸੀਬਤ ਬਣੇਗਾ। ਬੁੱਧਵਾਰ ਨੂੰ ਸੁਨਾਮ ਵਿਖੇ ਇੱਕ ਰੈਸਟੋਰੈਂਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚਾ ਸਿੱਖ ਪੰਥ ਬੇਅਦਬੀ ਕਾਨੂੰਨ ਦੇ ਖਿਲਾਫ ਨਹੀਂ ਹੈ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਵਿੱਚ ਕੀਤੀ ਤਬਦੀਲੀ ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕਾਂ ਲਈ ਮੁਸੀਬਤ ਬਣੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਧਰਮ, ਗ੍ਰੰਥ ਜਾਂ ਧਾਰਮਿਕ ਪ੍ਰਤੀਕ ਦੀ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।  ਕਾਨੂੰਨ ਵਿੱਚ "ਕਸਟੋਡੀਅਨ" ਸ਼ਬਦ ਜੋੜਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਬੇਵਜ੍ਹਾ ਦੋਸ਼ੀ ਬਣਾਉਣ ਦੀ ਕੋਸ਼ਿਸ਼ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਥਾਨਕ ਕਮੇਟੀਆਂ ਵੱਲੋਂ ਚਲਾਏ ਜਾਂਦੇ ਹਨ। ਜੇਕਰ ਕੋਈ ਸ਼ਰਾਰਤੀ ਅਨਸਰ ਜਾਣ-ਬੁੱਝ ਕੇ ਕਿਸੇ ਗੁਰਦੁਆਰੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਵੇ, ਤਾਂ ਕੀ ਉਸ ਦਾ ਦੋਸ਼ ਗੁਰਦੁਆਰਾ ਕਮੇਟੀ ਦੇ ਹਰ ਮੈਂਬਰ 'ਤੇ ਮੜ੍ਹਿਆ ਜਾਵੇਗਾ? ਇਹ ਨਾ ਸਿਰਫ਼ ਗੈਰ-ਵਾਜਬ ਹੈ ਸਗੋਂ ਧਾਰਮਿਕ ਸੰਸਥਾਵਾਂ ਨੂੰ ਡਰਾਉਣ ਅਤੇ ਬਦਨਾਮ ਕਰਨ ਵਾਲੀ ਸੋਚ ਨੂੰ ਵੀ ਦਰਸਾਉਂਦਾ ਹੈ। ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਅਮਨ ਅਰੋੜਾ ਵੱਲੋਂ ਇਹ ਕਹਿਣਾ ਕਿ "ਗੋਲਕਾਂ ਦਾ ਪੈਸਾ ਤਾਂ ਸੰਭਾਲਿਆ ਜਾਂਦਾ ਹੈ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਹੀਂ", ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਬਿਆਨ ਹੈ। ਅਜਿਹੇ ਬਿਆਨ ਆਮ ਆਦਮੀ ਪਾਰਟੀ ਦੀ ਸਿੱਖ ਅਤੇ ਪੰਥਕ ਸੰਸਥਾਵਾਂ ਪ੍ਰਤੀ ਨਕਾਰਾਤਮਕ ਸੋਚ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਬੇਅਦਬੀ ਕਾਨੂੰਨ ਦੇ ਖਿਲਾਫ ਨਹੀਂ, ਸਗੋਂ ਉਸ ਕਾਨੂੰਨ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਅਜਿਹੀਆਂ ਧਾਰਾਵਾਂ ਦੇ ਖਿਲਾਫ ਹੈ, ਜਿਨ੍ਹਾਂ ਰਾਹੀਂ ਬੇਕਸੂਰ ਲੋਕਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਕਾਨੂੰਨੀ ਉਲਝਣਾਂ ਵਿੱਚ ਫਸਾਉਣ ਦਾ ਰਾਹ ਖੁੱਲ੍ਹਦਾ ਹੈ। ਜੇਕਰ ਕਿਸੇ ਧਾਰਮਿਕ ਸਥਾਨ 'ਤੇ ਕੋਈ ਸ਼ਰਾਰਤੀ ਅਨਸਰ ਜਾਂ ਸਾਜ਼ਿਸ਼ ਤਹਿਤ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਕਰ ਜਾਂਦਾ ਹੈ ਤਾਂ ਉਸ ਦਾ ਸਿੱਧਾ ਜ਼ਿੰਮੇਵਾਰ ਉਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਹੋਣਾ ਚਾਹੀਦਾ ਹੈ, ਨਾ ਕਿ ਉਹ ਲੋਕ ਜੋ ਸੇਵਾ ਭਾਵਨਾ ਨਾਲ ਗੁਰੂ ਘਰਾਂ ਦਾ ਪ੍ਰਬੰਧ ਸੰਭਾਲ ਰਹੇ ਹਨ।
ਖਡਿਆਲ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਤੋਂ ਇਹ ਸਵਾਲ ਪੁੱਛ ਰਹੇ ਹਨ ਕਿ ਜਦੋਂ ਬੇਅਦਬੀ ਦੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਕਾਰ ਨੇ ਕੀ ਠੋਸ ਕਦਮ ਚੁੱਕੇ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਤਿਕਾਰ ਅਤੇ ਮਰਿਆਦਾ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ 'ਤੇ ਸਿਆਸਤ ਕਰਨ ਦੀ ਬਜਾਏ ਸਰਬਸੰਮਤੀ ਨਾਲ ਅਜਿਹਾ ਕਾਨੂੰਨ ਬਣਾਏ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਵੇ ਪਰ ਬੇਕਸੂਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ