Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਐਸ.ਆਈ.ਆਰ.-2026 ਤਹਿਤ ਬੀ.ਐਲ.ਓਜ਼ ਦੀ ਸਿਖਲਾਈ ਮੁਹਿੰਮ ਜਾਰੀ

June 17, 2026 05:49 PM
Rozana Sehaj times

ਅੰਮ੍ਰਿਤਸਰ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਪ੍ਰੋਗਰਾਮ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ ਵੱਲੋਂ ਕੀਤੀ ਗਈ। ਸਿਖਲਾਈ ਦੌਰਾਨ ਬੀ.ਐਲ.ਓਜ਼ ਨੂੰ ਐਸ.ਆਈ.ਆਰ.-2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਖਲਾਈ ਦੌਰਾਨ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਆਮ ਹਦਾਇਤਾਂ, ਦਸਤਾਵੇਜ਼ਾਂ ਦੀ ਜਾਂਚ, ਯੋਗ ਵੋਟਰਾਂ ਦੀ ਪਛਾਣ, ਮ੍ਰਿਤਕ ਜਾਂ ਸਥਾਨ ਤਬਦੀਲ ਕਰ ਚੁੱਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਅਤੇ ਆਨਲਾਈਨ ਡਾਟਾ ਐਂਟਰੀ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਪਾਰਦਰਸ਼ੀ, ਸ਼ੁੱਧ ਅਤੇ ਅੱਪਡੇਟ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਹਰ ਯੋਗ ਵੋਟਰ ਤੱਕ ਪਹੁੰਚ ਕਰਕੇ ਗਣਨਾ ਫਾਰਮ ਮੁਹੱਈਆ ਕਰਵਾਇਆ ਜਾਵੇ ਅਤੇ ਸਮੇਂ ਸਿਰ ਇਸ ਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਾਰੇ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਕਰਨਗੇ ਅਤੇ ਨਾਗਰਿਕਾਂ ਨੂੰ ਫਾਰਮ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਵੀ ਪ੍ਰਦਾਨ ਕਰਨਗੇ। ਪ੍ਰਾਪਤ ਫਾਰਮਾਂ ਨੂੰ ਨਿਰਧਾਰਤ ਸਮੇਂ ਅੰਦਰ ਆਨਲਾਈਨ ਅਪਲੋਡ ਕਰਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ ਤਾਂ ਜੋ ਡਰਾਫਟ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਅਤੇ ਗਣਨਾ ਫਾਰਮ ਸਹੀ ਜਾਣਕਾਰੀ ਨਾਲ ਭਰ ਕੇ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।ਇਸ ਮੌਕੇ ਇਲੈਕਸ਼ਨ ਕਾਨੂੰਨਗੋ ਸ੍ਰੀ ਰਾਜਵਿੰਦਰ ਸਿੰਘ ਬੱਲ ਅਤੇ ਇਲੈਕਸ਼ਨ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਜੂਨ ਤੋਂ 22 ਜੂਨ 2026 ਤੱਕ ਬੀ.ਐਲ.ਓਜ਼ ਨੂੰ ਚੋਣ ਸਮੱਗਰੀ ਅਤੇ ਗਣਨਾ ਫਾਰਮਾਂ ਦੀ ਵੰਡ ਕੀਤੀ ਜਾਵੇਗੀ। ਇਸ ਉਪਰੰਤ 25 ਜੂਨ 2026 ਤੋਂ ਬੀ.ਐਲ.ਓਜ਼ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਦਾ ਕੰਮ ਸ਼ੁਰੂ ਕਰਨਗੇ। ਇਸ ਸਿਖਲਾਈ ਪ੍ਰੋਗਰਾਮ ਵਿੱਚ ਹਲਕਾ 019-ਅੰਮ੍ਰਿਤਸਰ ਦੱਖਣੀ ਨਾਲ ਸਬੰਧਤ ਸਮੂਹ ਬੀ.ਐਲ.ਓਜ਼, ਚੋਣ ਅਮਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ