Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਟਾਰੀ ਵਿਧਾਨ ਸਭਾ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਨੂੰ ਦਿੱਤੀ ਗਈ ਐੱਸ.ਆਈ.ਆਰ. ਸਬੰਧੀ ਸਿਖਲਾਈ

June 17, 2026 05:52 PM
Rozana Sehaj times

ਅੰਮ੍ਰਿਤਸਰ :  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਮੁਹਿੰਮ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ 020-ਅਟਾਰੀ (ਅ.ਜ.) ਦੇ ਬੂਥ ਲੈਵਲ ਅਫ਼ਸਰਾਂ ਦੀ ਟ੍ਰੇਨਿੰਗ ਆਡੀਟੋਰੀਅਮ ਹਾਲ, ਬੀ.ਬੀ.ਕੇ. ਡੀ.ਏ.ਵੀ. ਕਾਲਜ, ਲਾਰੰਸ ਰੋਡ, ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਸ੍ਰੀ ਗੁਰਮੰਦਰ ਸਿੰਘ ਮਨੇਸ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟ੍ਰੇਟ, ਅੰਮ੍ਰਿਤਸਰ-2 ਦੀ ਅਗਵਾਈ ਅਤੇ ਦੇਖ-ਰੇਖ ਹੇਠ ਸੰਪੰਨ ਹੋਈ। ਟ੍ਰੇਨਿੰਗ ਵਿੱਚ 198 ਬੂਥ ਲੈਵਲ ਅਫ਼ਸਰਾਂ, 20 ਸੈਕਟਰ ਅਫ਼ਸਰਾਂ, 17 ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਅਤੇ ਵੱਖ-ਵੱਖ ਟੀਮਾਂ ਦੇ ਨੋਡਲ ਅਧਿਕਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਦੌਰਾਨ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਆਈ.ਆਰ. ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੀਮਤੀ ਹਰਜੀਤ ਕੌਰ, ਚੋਣ ਕਾਨੂੰਗੋ, ਸ੍ਰੀ ਸੁਖਪਾਲ ਸਿੰਘ (ਐਚ.ਡੀ.ਓ.), ਸ੍ਰੀ ਮਨਦੀਪ ਕੁਮਾਰ (ਕੰਪਿਊਟਰ ਫੈਕਲਟੀ), ਸ੍ਰੀ ਅੰਮ੍ਰਿਤਪਾਲ ਸਿੰਘ (ਕੰਪਿਊਟਰ ਫੈਕਲਟੀ), ਸ੍ਰੀ ਅਮਨਦੀਪ ਸਿੰਘ (ਲੈਕਚਰਾਰ), ਸ੍ਰੀ ਪਰਮਿੰਦਰ ਸਿੰਘ (ਲੈਕਚਰਾਰ), ਸ੍ਰੀ ਸਿਮਰਨਦੀਪ ਸਿੰਘ (ਐਸ.ਡੀ.ਓ.), ਸ੍ਰੀ ਹਰਪ੍ਰੀਤ ਸਿੰਘ (ਏ.ਈ.ਓ.), ਸ੍ਰੀ ਅਜੈ ਕੁਮਾਰ (ਪ੍ਰਿੰਸੀਪਲ), ਸ੍ਰੀ ਕੁਲਵਿੰਦਰ ਸਿੰਘ (ਲੈਕਚਰਾਰ) ਅਤੇ ਸ੍ਰੀ ਮਨਦੀਪ ਸਿੰਘ (ਏ.ਡੀ.ਓ.) ਨੇ ਮਾਸਟਰ ਟ੍ਰੇਨਰਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਸ੍ਰੀ ਗੁਰਮੰਦਰ ਸਿੰਘ ਮਨੇਸ ਨੇ ਟ੍ਰੇਨਿੰਗ ਦੌਰਾਨ ਬੀ.ਐਲ.ਓਜ਼ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ ਅਤੇ ਫੀਲਡ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਬੀ.ਐਲ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਤੱਥਾਂ ਦੀ ਪੁਸ਼ਟੀ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ। ਇਸ ਮੌਕੇ ਟ੍ਰੇਨਿੰਗ ਸਬੰਧੀ ਸਮੂਹ ਪ੍ਰਬੰਧ ਸ਼੍ਰੀਮਤੀ ਹਰਜੀਤ ਕੌਰ, ਚੋਣ ਕਾਨੂੰਗੋ ਵੱਲੋਂ ਸੁਚਾਰੂ ਢੰਗ ਨਾਲ ਕੀਤੇ ਗਏ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ