Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਮਜੀਠ ਮੰਡੀ ਵਿਖੇ ਵਪਾਰ ਮਿਲਣੀ ਦਾ ਆਯੋਜਨ

June 17, 2026 05:57 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਮਜੀਠ ਮੰਡੀ, ਅੰਮ੍ਰਿਤਸਰ ਵਿਖੇ ਇੱਕ ਵਪਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਪ੍ਰਬੰਧ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ (ਜ਼ਿਲ੍ਹਾ ਅੰਮ੍ਰਿਤਸਰ) ਸ੍ਰੀ ਅਭਿਸ਼ੇਕ ਬਾਂਸਲ ਨੇ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਸੈਂਟਰਲ ਦੇ ਵਿਧਾਇਕ ਡਾ. ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਕੌਂਸਲਰ ਸ੍ਰੀ ਵਿਕੀ ਦੱਤਾ, ਹਲਕਾ ਸੈਂਟਰਲ ਟਰੇਡ ਵਿੰਗ ਦੇ ਇੰਚਾਰਜ ਸ੍ਰੀ ਸੰਜੀਵ ਲਾਲੀ ਅਤੇ ਦਾਲ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਸੀਮਰਨ ਸਿੰਘ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਰਹੇ।  ਮੀਟਿੰਗ ਦੌਰਾਨ ਮਜੀਠ ਮੰਡੀ ਦੇ ਵਪਾਰੀਆਂ ਅਤੇ ਇੰਡੋ ਫਾਰੇਨ ਚੈਂਬਰ ਆਫ ਕਾਮਰਸ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਮੁੱਦਿਆਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ, ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ `ਤੇ ਕਰਵਾਇਆ ਜਾਵੇਗਾ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਵਾਈਸ ਚੇਅਰਮੈਨ ਸ੍ਰੀ ਅਭਿਸ਼ੇਕ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਮੌਕੇ ਇੰਡੋ ਫਾਰੇਨ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਸ੍ਰੀ ਬੀ.ਕੇ. ਬਜਾਜ, ਸਕੱਤਰ ਸ੍ਰੀ ਤ੍ਰਿਲੋਕ ਸਿੰਘ, ਸ੍ਰੀ ਰਾਜੇਸ਼ ਛਾਬੜਾ, ਸ੍ਰੀ ਵਰੁਣ ਨੇਵਤੀਆ, ਸ੍ਰੀ ਬੌਬੀ ਬੇਦੀ, ਸ੍ਰੀ ਕੀਰਤੀ ਅਰੋੜਾ, ਸ੍ਰੀ ਰਾਜ ਅਰੋੜਾ, ਸ੍ਰੀ ਹੈਪੀ ਅਰੋੜਾ, ਸ੍ਰੀ ਮੁਕੇਸ਼ ਸਿੰਧਵਾਨੀ, ਸ੍ਰੀ ਨਰਿੰਦਰ ਗੁਪਤਾ ਅਤੇ ਸ੍ਰੀ ਕਿਸ਼ੋਰ ਖੁਰਾਣਾ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ