Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ

June 17, 2026 05:59 PM
Rozana Sehaj times

ਅੰਮ੍ਰਿਤਸਰ :  ਵਿਸ਼ਵ ਖ਼ੂਨਦਾਨ ਦਿਹਾੜੇ ਦੇ ਮੌਕੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਿਕ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ ਰਾਹੀਂ ਜ਼ਿੰਦਗੀਆਂ ਬਚਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ `ਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਸ਼ਮੀ ਵਿਜ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੂਨ ਦੀ ਇੱਕ ਯੂਨਿਟ ਕਈ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਮਦਦਗਾਰ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖ਼ੂਨਦਾਨ ਨਾਲ ਸੰਬੰਧਿਤ ਭਰਮਾਂ ਨੂੰ ਦੂਰ ਕਰਕੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣ। ਉਹਨਾਂ ਆਖਿਆ ਕਿ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ, ਸਰਜਰੀ ਕਰਵਾ ਰਹੇ ਵਿਅਕਤੀਆਂ, ਜਣੇਪੇ ਦੌਰਾਨ ਮਹਿਲਾਵਾਂ ਅਤੇ ਥੈਲੇਸੀਮੀਆ ਵਰਗੀਆਂ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਸੁਰੱਖਿਅਤ ਖ਼ੂਨ ਦੀ ਲਗਾਤਾਰ ਲੋੜ ਰਹਿੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਹਰ ਯੋਗ ਨਾਗਰਿਕ ਨੂੰ ਨਿਯਮਿਤ ਤੌਰ `ਤੇ ਸਵੈਇੱਛਿਕ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 18 ਤੋਂ 65 ਸਾਲ ਦੀ ਉਮਰ ਦਾ ਕੋਈ ਵੀ ਤੰਦਰੁਸਤ ਵਿਅਕਤੀ ਖ਼ੂਨਦਾਨ ਕਰ ਸਕਦਾ ਹੈ। ਇਸ ਮੌਕੇ ਤੇ ਸਮੂਹ ਸਟਾਫ ਅਤੇ ਆਮ ਲੋਕਾਂ ਵੱਲੋਂ ਖ਼ੂਨਦਾਨ ਕਰਨ ਸਬੰਧੀ ਸੌਂਹ ਚੁੱਕੀ ਗਈ ਅਤੇ ਇਸ ਦੇ ਨਾਲ ਹੀ ਇੱਕ ਨੁੱਕੜ ਨਾਟਕ ਅਤੇ ਰੈਲੀ ਰਾਹੀਂ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਸਿਹਤ ਅਫਸਰ ਡਾ. ਜਸਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਬਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤਵਿਨ, ਜ਼ਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਬੀ.ਟੀ.ਓ. ਡਾ ਰੇਖਾ ਰਾਣਾ, ਡਾ ਵਰਨ ਜੋਸ਼ੀ, ਕੁਲਦੀਪ ਕੌਰ, ਨੀਨਾ ਰਾਮਪਾਲ, ਨਿਮਰਤਾ, ਸਮੇਤ ਸਮੂਹ ਸਟਾਫ ਹਾਜ਼ਰ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼