Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸੀਐੱਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

June 17, 2026 06:02 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੀ ਸਿਹਤ ਯੋਜਨਾ "ਸੀਐੱਮ ਦੀ ਯੋਗਸ਼ਾਲਾ" ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੂਬੇ ਭਰ ਵਿੱਚ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਵੇਗਾ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਰੁਪਿੰਦਰਪਾਲ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਇਸ ਯੋਗ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ 12ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਉਂਡ) ਵਿਖੇ 21 ਜੂਨ ਨੂੰ ਸਵੇਰੇ 6:00 ਵਜੇ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਮੌਕੇ ਯੋਗ ਮਾਹਿਰਾਂ ਵੱਲੋਂ ਸਮੂਹਿਕ ਯੋਗ ਅਭਿਆਸ ਪ੍ਰੋਗਰਾਮ, ਯੋਗ ਪ੍ਰਦਰਸ਼ਨ, ਸਿਹਤ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਇਸ ਸਮਾਗਮ ਵਿੱਚ ਆਮ ਲੋਕਾਂ, ਵਿਦਿਆਰਥੀਆਂ, ਯੋਗਾ ਇੰਸਟ੍ਰਕਟਰਾਂ, ਸਿਹਤ ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਤੇ ਦੇ ਕਰੀਬ 2000 ਨੁਮਾਇੰਦੇ ਸ਼ਾਮਿਲ ਹੋਣਗੇ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5:45 ਵਜੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਪਹੁੰਚਣ ਅਤੇ ਯੋਗ ਦਿਵਸ ਵਿੱਚ ਭਾਗ ਲੈ ਕੇ ਯੋਗ ਨੂੰ ਆਪਣੇ ਰੋਜ਼ਾਨਾਂ ਜੀਵਨ ਦਾ ਹਿੱਸਾ ਬਣਾਉਣ। ਮੀਟਿੰਗ ਦੌਰਾਨ ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾਕਟਰ ਦਿਨੇਸ਼ ਕੁਮਾਰ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ