Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਹੋਈ ਰਵਾਨਾ

June 17, 2026 06:08 PM
Rozana Sehaj times
ਮੋਹਾਲੀ :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ ਨਸੀਬ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ, ਇਹਨਾਂ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਪੱਤਰਕਾਰਾਂ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਦਿੱਲੀ ਇੱਛਾ ਸੀ ਕਿ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਨੂੰ  ਸੰਗਤੀ ਰੂਪ ਦੇ ਵਿੱਚ ਤੀਰਥ ਯਾਤਰਾ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਦੇ ਵਿੱਚੋਂ ਵੱਡੀ ਗਿਣਤੀ ਵਿੱਚ ਬੱਸਾਂ ਰੋਜ਼ਾਨਾ ਹੀ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰ ਦੇ ਲਈ ਜਾ ਰਹੀਆਂ ਹਨ , ਉਹਨਾਂ ਕਿਹਾ ਕਿ ਇਹ ਸੰਗਤ ਦੇ ਰੂਪ ਵਿੱਚ ਸੰਗਤਾਂ ਵੱਲੋਂ ਤੀਰਥ ਯਾਤਰਾ ਤੇ ਜਾਣਾ ਆਪਣੇ ਆਪ ਵਿੱਚ ਵਧੀਆ ਅਨੁਭਵ ਹੈ, ਇਹਨਾਂ ਤਜਰਬਿਆਂ ਨੂੰ ਉਮਰ ਭਰ ਯਾਦ ਰੱਖਿਆ ਜਾਂਦਾ ਹੈ ਅਤੇ  ਇਹਨਾਂ ਯਾਦਾਂ ਨੂੰ ਇੱਕ ਦੂਸਰੇ ਨਾਲ ਸਾਂਝੀ ਕਰਕੇ ਜੋ ਆਤਮਿਕ ਸੰਤੁਸ਼ਟੀ ਅਤੇ ਸਕੂਨ ਦੀ ਪ੍ਰਾਪਤੀ ਹੁੰਦੀ ਹੈ, ਉਹ ਉਹ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੋ ਨਿਬੜਦੀ ਹੈ, ਫੂਡਰਾਜ  ਸਿੰਘ ਹੋਰਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰੋਜ਼ਾਨਾ ਹੀ ਇਸ ਤੀਰਥ ਯਾਤਰਾ ਯੋਜਨਾ ਸਬੰਧੀ ਵਿਸਥਾਰਤ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ,  ਅਤੇ ਜੋ ਵੀ ਸ਼ਰਧਾਲੂ ਇਸ ਯਾਤਰਾ ਤੇ ਜਾ ਕੇ ਵਾਪਸ ਪਰਤਦੇ ਹਨ ਉਹਨਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਫੋਨ ਕਰਕੇ ਵਿਸ਼ੇਸ਼ ਤੌਰ ਤੇ ਧੰਨਵਾਦ  ਕੀਤਾ ਜਾਂਦਾ ਹੈ ਅਤੇ ਇਸ ਤਜਰਬੇ ਨੂੰ ਸਾਂਝਾ ਕਰਦੇ ਹੋਏ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਵਿੱਚ ਵਿਕਾਸ ਦੀ ਰਫਤਾਰ ਨੂੰ ਲਗਾਤਾਰ ਤੇਜ਼ ਕਰਨ ਦੇ ਲਈ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਜਿਸ ਤਬਕੇ ਦੇ ਲੋਕਾਂ ਦੇ ਪਿਛਲੇ ਲੰਬੇ ਸਮੇਂ ਤੋਂ ਕੰਮ ਰੁਕੇ ਹੋਏ ਸਨ, ਉਹਨਾਂ ਨੂੰ  ਵੀ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ, ਕਵਲਜੀਤ ਸਿੰਘ -ਹਲਕਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਕੌਂਸਲਰ ਨਸੀਬ ਸਿੰਘ ਸੰਧੂ, ਰਣਧੀਰ ਸਿੰਘ, ਅਰਸ਼ਲੀਨ ਕੌਰ ਆਹਲੂਵਾਲੀਆ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ ਭਾਟੀਆ, ਲਖਵਿੰਦਰ ਸਿੰਘ, ਅਮਰੀਕ ਸਿੰਘ, ਦਵਿੰਦਰ ਨੇਗੀ ਵੀ ਹਾਜਰ ਸਨ         

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ