Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

June 17, 2026 06:59 PM
Rozana Sehaj times
ਚੰਡੀਗੜ੍ਹ : ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ। ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।” ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ambedkarinstitute013@gmail.com 'ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ। ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ 'ਤੇ ਵਿਜ਼ਿਟ ਕਰ ਸਕਦੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ