Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

June 17, 2026 07:08 PM
Rozana Sehaj times
ਚੰਡੀਗੜ੍ਹ : ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ। ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ। ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ 'ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ।
 

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ