Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

June 17, 2026 07:11 PM
Rozana Sehaj times
ਚੰਡੀਗੜ੍ਹ : ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾਇਤਾ ਕਰਦੇ ਹਨ ਅਤੇ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਖ਼ਤਮ ਹੋ ਜਾਂਦੀ ਹੈ। ਇਸ ਪਹਿਲ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ। ਇਸ ਪਹਿਲ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।
ਇਸ ਪਹਿਲ ਦੀ ਮਦਦ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਵਿੱਚ ਕਮੀ ਆਈ ਹੈ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟੀ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ। ਇੱਕ ਹੋਰ ਮਹੱਤਵਪੂਰਨ ਸੁਧਾਰ ‘ਫਾਰਮਲੈੱਸ ਸੇਵਾਵਾਂ’ ਦੀ ਸ਼ੁਰੂਆਤ ਹੈ, ਜਿਸ ਤਹਿਤ ਨਾਗਰਿਕਾਂ ਨੂੰ ਹੁਣ ਲੰਬੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਰਹੀ। ਡੋਰਸਟੈਪ ਡਿਲੀਵਰੀ ਆਪਰੇਟਰ ਲੋੜੀਂਦੀ ਜਾਣਕਾਰੀ ਡਿਜ਼ੀਟਲ ਤਰੀਕੇ ਨਾਲ ਦਰਜ ਕਰਦੇ ਹਨ ਅਤੇ ਸਿਸਟਮ ਆਪਣੇ-ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਸਰਲ ਹੋ ਜਾਂਦੀ ਹੈ ਅਤੇ ਗਲਤੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ। ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਸਾਧਨ ਹੈ। ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਘਟਦੀ ਹੈ ਅਤੇ ਨਾਗਰਿਕਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲ ਢੰਗ ਨਾਲ ਸੇਵਾਵਾਂ ਮਿਲਦੀਆਂ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ। ਉਨ੍ਹਾਂ ਕਿਹਾ, “ਹਾਲ ਹੀ ਵਿੱਚ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਰਾਹੀਂ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਦੀ ਸਹੂਲਤ ਸ਼ੁਰੂ ਕਰਨਾ ਕਾਗਜ਼ੀ ਕਾਰਵਾਈ ਘਟਾਉਣ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।” ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਦਾ ਡਿਜ਼ੀਟਲ ਰਿਕਾਰਡ ਤਿਆਰ ਹੋਣ ਨਾਲ ਦੇਰੀ ਅਤੇ ਵਿਚੋਲਿਆਂ ਦੀ ਗੁੰਜਾਇਸ਼ ਲਗਾਤਾਰ ਘਟ ਰਹੀ ਹੈ, ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਜਾ ਰਿਹਾ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ