Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

June 17, 2026 07:14 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ। ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਮਾਨਸਿਕਤਾ ਨੂੰ ਨੌਕਰੀਆਂ ਦੀ ਭਾਲ ਤੋਂ ਬਦਲ ਕੇ ਨੌਕਰੀ ਦੇਣ ਵਾਲੇ ਬਣਨ ਵੱਲ ਸੇਧਿਤ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ ਨੌਜਵਾਨ ਬੇਮਿਸਾਲ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਹਾਸਲ ਕਰ ਸਕਦੇ ਹਨ ਅਤੇ ਨਾਲ ਹੀ ਦੂਜਿਆਂ ਲਈ ਰੋਜ਼ਗਾਰ ਪੈਦਾ ਕਰ ਸਕਦੇ ਹਨ। ਵਿਸ਼ਵ ਆਰਥਿਕ ਮਾਡਲਾਂ ਨਾਲ ਤੁਲਨਾ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਦੀ ਇੰਨੀ ਜ਼ਿਆਦਾ ਤਰੱਕੀ ਵੱਡੇ ਪੱਧਰ ‘ਤੇ ਉਦਯੋਗ ਨੂੰ ਅਪਣਾਉਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਤੋੜ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਦਯੋਗਿਕ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਜਿਸ ਨਾਲ ਸੂਬੇ ਦੀ ਆਰਥਿਕਤਾ ‘ਚ ਖੜੋਤ ਆਈ। ਇਸੇ ਰੁਝਾਨ ਨੂੰ ਉਲਟਾਉਣ ਲਈ ਪੰਜਾਬ ਸਰਕਾਰ ਨੇ ਉਦਯੋਗ ਲਈ ਸੂਬੇ ਦੀ ਅਥਾਹ ਸਮਰੱਥਾ ਨੂੰ ਉਜਾਗਰ ਕਰਨ ਵਾਸਤੇ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ, ਜਿਸ ਨਾਲ ਪ੍ਰਵਾਸੀ ਭਾਰਤੀ ਅਤੇ ਆਲਮੀ ਨਿਵੇਸ਼ਕਾਂ ਵਿੱਚ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਸਾਡੀ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ ਅਪਣਾਈ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਸਾਂਝਾ ਕੀਤਾ ਕਿ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਦਾ ਸੱਦਾ ਦਿੱਤਾ ਜਾ ਰਿਹਾ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ