Friday, November 27, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

June 17, 2026 07:17 PM
Rozana Sehaj times

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ  ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ,ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ  ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36,600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ।  ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

More in Malwa

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ