Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਐਚਡੀਐਫਸੀ ਬੈਂਕ ਦੀ ਬਰਾਂਚ ਬਾਦਸ਼ਾਹਪੁਰ ਵਿਖੇ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ

June 17, 2026 07:42 PM
Rozana Sehaj times

 

ਖਨੌਰੀ : ਕਸਬਾ ਬਾਦਸ਼ਾਹਪੁਰ ਦੇ ਸਮਾਣਾ ਰੋਡ 'ਤੇ ਸਥਿਤ ਐਚਡੀਐਫਸੀ ਬੈਂਕ ਦੀ ਬਰਾਂਚ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਬੈਂਕ ਦੇ ਅੰਦਰ ਪਿਆ ਕੀਮਤੀ ਫਰਨੀਚਰ, ਕੁਰਸੀਆਂ, ਦਫ਼ਤਰੀ ਰਿਕਾਰਡ ਅਤੇ ਹੋਰ ਸਮਾਨ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਐਚਡੀਐਫਸੀ ਬੈਂਕ ਦੇ ਕੰਟਰੋਲ ਰੂਮ ਵੱਲੋਂ ਬਰਾਂਚ ਮੈਨੇਜਰ ਸਮਰੀਤ ਕੌਰ ਨੂੰ ਫੋਨ ਰਾਹੀਂ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੈਂਕ ਦਾ ਸੁਰੱਖਿਆ ਗਾਰਡ ਮੌਕੇ 'ਤੇ ਪਹੁੰਚਿਆ ਅਤੇ ਸਥਾਨਕ ਦੁਕਾਨਦਾਰਾਂ ਦੀ ਮਦਦ ਨਾਲ ਬੈਂਕ ਦਾ ਸ਼ਟਰ ਅਤੇ ਮੁੱਖ ਗੇਟ ਖੋਲ੍ਹਿਆ ਗਿਆ। ਗੇਟ ਖੁੱਲ੍ਹਦੇ ਹੀ ਅੰਦਰੋਂ ਧੂੰਏਂ ਦੇ ਗੁਬਾਰ ਨਿਕਲਣ ਲੱਗੇ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਪੁਲਿਸ ਪ੍ਰਸ਼ਾਸਨ, ਸਥਾਨਕ ਲੋਕਾਂ, ਨੇੜਲੇ ਪਿੰਡਾਂ ਤੋਂ ਪਹੁੰਚੇ ਲਗਭਗ ਦੋ ਤੋਂ ਢਾਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਕਾਰਨ ਬੈਂਕ ਦੇ ਅੰਦਰ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਅਧਿਕਾਰਕ ਖੁਲਾਸਾ ਨਹੀਂ ਹੋ ਸਕਿਆ। ਦੂਜੇ ਪਾਸੇ ਜਦੋਂ ਇਸ ਸਬੰਧੀ ਬਰਾਂਚ ਮੈਨੇਜਰ ਸਮਰੀਤ ਕੌਰ ਨਾਲ ਫੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਇਨਕਾਰ ਕਰਦਿਆਂ ਕਿਹਾ ਕਿ "ਇੱਥੇ ਕੋਈ ਨੁਕਸਾਨ ਨਹੀਂ ਹੋਇਆ" ਅਤੇ ਇਸ ਤੋਂ ਬਾਅਦ ਫੋਨ ਕੱਟ ਦਿੱਤਾ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਜਿੱਥੇ ਅੱਗ ਬੁਝਾਉਣ ਲਈ ਕਈ ਘੰਟਿਆਂ ਤੱਕ ਜੱਦੋਜਹਿਦ ਕਰਨੀ ਪਈ, ਉੱਥੇ ਬੈਂਕ ਅਧਿਕਾਰੀਆਂ ਵੱਲੋਂ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕਰਨ ਤੋਂ ਕਿਉਂ ਗੁਰੇਜ਼ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 
 

Have something to say? Post your comment