Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ "ਖੇਤ ਬਚਾਓ ਅਭਿਆਨ" ਤਹਿਤ ਐਫ.ਪੀ.ਓਜ਼. ਲਈ ਸਿਖਲਾਈ ਕੈਂਪ

June 17, 2026 07:45 PM
Rozana Sehaj times

 


ਖਨੌਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘੋੜੇਨਾਬ, ਬਲਾਕ ਲਹਿਰਾਗਾਗਾ ਵਿਖੇ "ਖੇਤ ਬਚਾਓ ਅਭਿਆਨ" ਤਹਿਤ ਨਾਬਾਰਡ ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੀ ਸ਼ੁਰੂਆਤ ਵਿੱਚ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਖੇਤ ਬਚਾਓ ਅਭਿਆਨ ਦੇ ਮੰਤਵ ਅਤੇ ਇਸ ਅਧੀਨ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼) ਨੂੰ ਸਾਉਣੀ ਦੀਆਂ ਫਸਲਾਂ ਲਈ ਸਿਫ਼ਾਰਸ਼ ਖੇਤੀ ਤਕਨੀਕਾਂ ਅਤੇ ਰਸਾਇਣਿਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਦਾ ਸੁਨੇਹਾ ਕਿਸਾਨਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੇ.ਵੀ.ਕੇ., ਸੰਗਰੂਰ ਵੱਲੋਂ ਕਿਸਾਨ ਭਲਾਈ ਹਿੱਤ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਅਤੇ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ। ਉਹਨਾਂ ਝੋਨੇ ਵਿੱਚ ਫਾਸਫੋਰਸ ਵਾਲੀ ਖਾਦ ਨਾ ਪਾਉਣ ਦੀ ਅਪੀਲ ਕੀਤੀ ਅਤੇ ਹਰੀ ਖਾਦ ਦੀ ਵਰਤੋਂ ਨਾਲ ਯੂਰੀਆ ਦੀ ਬੱਚਤ ਕਰਨ ਬਾਰੇ ਅਹਿਮ ਸੁਝਾਅ ਦਿੱਤੇ।

ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਜ਼ਮੀਨ ਦੀ ਚੰਗੀ ਸਿਹਤ ਲਈ ਰਸਾਇਣਕ ਖਾਦਾਂ ਦੀ ਵਰਤੋਂ ਦੇ ਨਾਲ-ਨਾਲ ਦੇਸੀ ਰੂੜੀ, ਹਰੀ ਖਾਦ, ਜੀਵਾਣੂੰ ਖਾਦ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਖੇਤ ਵਿੱਚ ਮਿਲਾਉਣ ਤੇ ਜ਼ੋਰ ਦਿੱਤਾ। ਉਹਨਾਂ ਝੋਨੇ ਅਤੇ ਬਾਸਮਤੀ ਵਿੱਚ ਵਿਗਿਆਨਕ ਖਾਦ ਪ੍ਰਬੰਧ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਖੇਤ ਵਿੱਚੋਂ ਮਿੱਟੀ ਦਾ ਨਮੂਨਾ ਲੈਣ ਦੇ ਸਹੀ ਢੰਗ ਬਾਰੇ ਦੱਸਿਆ। ਉਹਨਾਂ ਝੋਨੇ ਵਿੱਚ ਮਧਰੇਪਨ ਦੇ ਰੋਗ ਦੀ ਰੋਕਥਾਮ ਅਤੇ ਸੁਚੱਜੇ ਨਦੀਨ ਪ੍ਰਬੰਧ ਬਾਰੇ ਵੀ ਜਾਣਕਾਰੀ ਦਿੱਤੀ।

ਸ਼੍ਰੀ ਮੁਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ, ਸੰਗਰੂਰ ਨੇ ਕਿਸਾਨ ਕ੍ਰੈਡਿਟ ਕਾਰਡ ਅਤੇ ਐਗਰੀਕਲਚਰ ਇੰਫਰਾਸਟਰੱਕਚਰ ਫੰਡ ਸਕੀਮ ਬਾਰੇ ਜਾਣਕਾਰੀ ਦਿੱਤੀ। ਉਹਨਾਂ ਬੈਂਕ ਖਾਤੇ ਅਤੇ ਏ.ਟੀ.ਐਮ. ਕਾਰਡ ਰਾਹੀਂ ਫਰਾਡ ਹੋਣ 'ਤੇ ਤੁਰੰਤ ਬੈਂਕ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਤਰੀਕੇ ਬਾਰੇ ਕਸਟਮਰ ਕੇਅਰ ਨੰਬਰ ਬਾਰੇ ਵੀ ਦੱਸਿਆ।

ਸ. ਸੁਰਮੁਖ ਸਿੰਘ, ਜ਼ਿਲਾ ਮੈਨੇਜਰ, ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਸੰਗਰੂਰ ਨੇ ਵਧੀਆ ਖੇਤੀ ਸੇਵਾਵਾਂ ਅਤੇ ਖੇਤੀ ਲਾਗਤ ਘੱਟ ਕਰਨ ਲਈ ਕਿਸਾਨ ਉਤਪਾਦਕ ਸੰਗਠਨ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਸਾਨ ਉਤਪਾਦਕ ਸੰਗਠਨ ਬਣਾਉਣ ਦੀ ਪ੍ਰੀਕਿਰਿਆ ਅਤੇ ਫਾਇਦੇ ਵੀ ਸਾਂਝੇ ਕੀਤੇ।

ਡਾ. ਕੁਲਵੰਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ ਨੇ ਝੋਨੇ ਦੀ ਸਿੱਧੀ ਬਿਜਾਈ, ਸਾਉਣੀ ਰੁੱਤ ਦੀ ਮੱਕੀ, ਬੀ ਟੀ ਨਰਮਾ ਅਤੇ ਜਿਪਸਮ ਦੀ ਵਰਤੋਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਹਨਾਂ ਉੱਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ।

ਕੈਂਪ ਦੇ ਅਖੀਰ ਵਿੱਚ ਸ. ਹੁਸ਼ਿਆਰ ਸਿੰਘ, ਡਾਇਰੈਕਟਰ, ਜੀਨੀਅਸ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ, ਲਹਿਰਾਗਾਗਾ ਵੱਲੋਂ ਖੇਤੀ ਮਾਹਿਰਾਂ ਅਤੇ ਨਾਬਾਰਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਅੱਜ ਦੇ ਕੈਂਪ ਦੀ ਸਿੱਖਿਆ ਨੂੰ ਪੂਰੀ ਸ਼ਿੱਦਤ ਨਾਲ ਹੋਰਨਾਂ ਕਿਸਾਨਾਂ ਤਕ ਪਹੁੰਚਾਇਆ ਜਾਵੇਗਾ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ