Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

June 17, 2026 08:00 PM
Rozana Sehaj times

ਚੰਡੀਗੜ੍ਹ/ਐਸ.ਏ.ਐਸ. ਨਗਰ,  17 ਜੂਨ  (ਪੰਜਾਬੀ ਸਹਿਜ ਟਾਈਮਜ਼) :  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ ਅਤੇ ਜੂਨ 2026 ਵਿੱਚ ਨੌਂ ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਜਦੋਂ ਕਿ ਪੰਜ ਕੈਡਿਟਾਂ ਨੇ ਹਾਲ ਹੀ ਵਿੱਚ ਐਨ.ਡੀ.ਏ.ਤੋਂ ਗ੍ਰੈਜੂਏਸ਼ਨ ਕੀਤੀ ਹੈ। ਸੈਕਟਰ 77 ਸਥਿਤ ਸੰਸਥਾ ਦੇ ਕੈਂਪਸ ਵਿਖੇ ਕਰਵਾਏ ਗਏ ਇਸ ਅਵਾਰਡ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਏ. ਦੇ ਸਾਬਕਾ ਕਮਾਂਡੈਂਟ ਅਤੇ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਗਵਰਨਿੰਗ ਬਾਡੀ ਦੇ ਪਹਿਲੇ ਮੈਂਬਰਾਂ ਵਿੱਚ ਸ਼ਾਮਲ ਏਅਰ ਮਾਰਸ਼ਲ ਟੀ.ਐਸ. ਰੰਧਾਵਾ, ਪੀ.ਵੀ.ਐਸ.ਐਮ., ਵੀ.ਐਮ. (ਸੇਵਾਮੁਕਤ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸ ਸੰਸਥਾ ਨਾਲ ਜੁੜੇ ਵਿਅਕਤੀ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ, ਏਅਰ ਮਾਰਸ਼ਲ ਰੰਧਾਵਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ. ਆਰ. ਐਸ. ਏ. ਐਫ. ਪੀ.ਆਈ. ਵਿੱਚ ਉਨ੍ਹਾਂ ਦੀ ਸਿਖਲਾਈ ਨੇ ਉਨ੍ਹਾਂ ਦੇ ਸੇਵਾ ਕਰੀਅਰ ਲਈ ਇੱਕ ਮਜ਼ਬੂਤ ਲਾਂਚ ਪੈਡ ਵਜੋਂ ਕੰਮ ਕੀਤਾ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀਆਂ ਸਰਵਿਸ ਅਕੈਡਮੀਆਂ ਵਿੱਚ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਸਥਾ ਦੇ ਇਸ ਨਤੀਜਿਆਂ ਦਾ ਸਿਹਰਾ ਏ.ਐਫ.ਪੀ.ਆਈ. ਫੈਕਲਟੀ ਨੂੰ ਦਿੱਤਾ। ਸੰਸਥਾ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਐਮ.ਆਰ.ਐਸ.ਏ.ਐਫ.ਪੀ.ਆਈ.  ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ 324 ਕੈਡਿਟ ਹੁਣ ਤੱਕ ਐਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ 196 ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕਰ ਚੁੱਕੇ ਹਨ। ਇਸੇ ਤਰ੍ਹਾਂ 24 ਹੋਰ ਕੈਡਿਟ ਐਨਡੀਏ ਅਤੇ ਹੋਰ ਸਿਖਲਾਈ ਅਕੈਡਮੀਆਂ  ਲਈ ਆਪਣੇ ਨਿਯੁਕਤੀ ਪੱਤਰਾਂ ਦੀ ਉਡੀਕ ਵਿੱਚ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਇੱਕ ਪ੍ਰਾਇਮਰੀ ਫੀਡਰ ਸੰਸਥਾ ਵਜੋਂ ਉਭਰੀ ਹੈ। ਸੰਸਥਾ ਵੱਲੋਂ ਦੋ ਸਾਲਾਂ ਦਾ ਰੈਜ਼ੀਡੈਂਸ਼ੀਅਲ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਤਹਿਤ ਚੁਣੇ ਗਏ ਕੈਡਿਟ ਇੱਕ ਮਾਨਤਾ ਪ੍ਰਾਪਤ ਸਕੂਲ ਰਾਹੀਂ ਆਪਣੀ 12ਵੀਂ ਜਮਾਤ ਪੂਰੀ ਕਰਦੇ ਹਨ ਅਤੇ ਨਾਲੋ-ਨਾਲ ਹੀ ਸਰੀਰਕ ਤੰਦਰੁਸਤੀ, ਲੀਡਰਸ਼ਿਪ, ਸ਼ਖਸੀਅਤ ਵਿਕਾਸ ਅਤੇ ਐਨਡੀਏ ਦਾਖਲਾ ਪ੍ਰੀਖਿਆ ਦੀ ਤਿਆਰੀ ਲਈ ਵੀ ਸਿਖਲਾਈ ਲੈਂਦੇ ਹਨ। ਹਰ ਸਾਲ ਲਗਭਗ 4,000 ਵਿਦਿਆਰਥੀ ਸੰਸਥਾ ਵਿੱਚ ਦਾਖਲੇ ਲਈ ਅਰਜ਼ੀ ਦਿੰਦੇ ਹਨ, ਜਿਨ੍ਹਾਂ ਵਿੱਚੋਂ ਮਹਿਜ਼ 48 ਨੂੰ ਹੀ ਦਾਖਲਾ ਲੈਣ ਵਿੱਚ ਸਫਲਤਾ ਮਿਲਦੀ ਹੈ। ਅਚੀਵਰ ਅਵਾਰਡ ਸਮਾਰੋਹ ਤਹਿਤ ਨਾ ਸਿਰਫ਼ ਹੋਣਹਾਰ ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ ਬਲਕਿ ਭਵਿੱਖ ਦੇ ਅਧਿਕਾਰੀਆਂ ਨੂੰ ਉੱਤਮਤਾ ਲਈ ਯਤਨ ਕਰਨ ਅਤੇ ਸੰਸਥਾ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਵੀ ਪ੍ਰੇਰਿਆ ਗਿਆ।

 
 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ