Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

June 17, 2026 08:44 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਵਿੱਚ 13 ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸਾਰਥਕ ਨੌਕਰੀਆਂ ਦੇ ਕੇ ਸ਼ਕਤੀਸ਼ਾਲੀ ਬਣਾਉਣ ਦੇ ਸਰਕਾਰ ਦੇ ਚੱਲ ਰਹੇ ਮਿਸ਼ਨ ਵੱਲ ਇੱਕ ਹੋਰ ਸਫਲ ਕਦਮ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕਲਰਕਾਂ ਵਿੱਚੋਂ 11 ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ। ਬਾਕੀ ਦੋ ਕਲਰਕ ਅਤੇ ਇੱਕ ਸੇਵਾਦਾਰ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਮਿਲ ਸਕੇ।" ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਨੌਕਰੀਆਂ ਦੇਣ ਨੂੰ ਆਪਣੀ ਸਰਵਉੱਚ ਤਰਜੀਹ ਬਣਾਇਆ ਹੈ। ਅਸੀਂ ਸਾਰੇ ਵਿਭਾਗਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਖਾਲੀ ਅਸਾਮੀਆਂ ਭਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨ ਪੂਰੀ ਸ਼ਾਨ ਅਤੇ ਮਾਣ ਨਾਲ ਆਪਣੇ ਸੂਬੇ ਦੀ ਸੇਵਾ ਕਰ ਸਕਣ।" ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਸਾਡੀ ਪਹਿਲਕਦਮੀ ਸਿਰਫ਼ ਖਾਲੀ ਅਸਾਮੀਆਂ ਭਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪ੍ਰਸ਼ਾਸਨ ਨੂੰ ਬਦਲਣ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਹੈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੁਣ ਤੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਅਹਿਮ ਵਾਅਦਾ ਪੂਰਾ ਹੋਇਆ ਹੈ।" ਆਪਣੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡਣ ਦੀ ਰਸਮ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਣ 'ਤੇ ਨਿੱਘੀ ਵਧਾਈ ਦਿੱਤੀ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਕੁਸ਼ਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਯਾਦ ਦਿਵਾਇਆ ਕਿ ਉਹ ਹੁਣ ਉਸ ਸ਼ਾਸਨ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਜੋ ਜਨ ਕਲਿਆਣ, ਪਾਰਦਰਸ਼ਤਾ ਅਤੇ ਸਾਫ਼-ਸੁਥਰੇ ਪ੍ਰਸ਼ਾਸਨ ਨੂੰ ਤਰਜੀਹ ਦਿੰਦੀ ਹੈ।
 
 
 
 

Have something to say? Post your comment

More in Chandigarh

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ