Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ. ਜੀ. ਡੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ

June 17, 2026 08:59 PM
Rozana Sehaj times
 
ਭਦੌੜ : ਇਲਾਕੇ ਦੀ ਸਿਰਮੌਰ ਸੰਸਥਾ, ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਧੀਨ ਕਾਰਜ ਕਰ ਰਹੀ ਹੈ। ਇਹ ਸੰਸਥਾ ਜਿੱਥੇ ਵਿਦਿਆਰਥੀਆਂ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਧਾਰਮਿਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ, ਉੱਥੇ ਹੀ ਵਿੱਦਿਆ ਦੇ ਖੇਤਰ ਵਿੱਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੀ ਹੈ। ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਆਲ ਇੰਡੀਆ ਕਾਊਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੀ ਮਾਨਤਾ ਅਧੀਨ, ਪੀ. ਜੀ. ਡੀ. ਸੀ. ਏ., (ਇੱਕ ਸਾਲਾ ਡਿਗਰੀ ਕੋਰਸ) ਚਲਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੰਪਿਊਟਰ ਵਿਭਾਗ ਦੇ ਪ੍ਰੋ. ਸੰਦੀਪ ਕੌਰ ਬਡਬਰ, ਅਤੇ ਪ੍ਰੋ. ਜਸਪ੍ਰੀਤ ਸਿੰਘ ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ਨਤੀਜੇ ਵਿੱਚ ਹਰਪ੍ਰੀਤ ਕੌਰ ਨੇਂ 81.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਇੰਦਰਜੀਤ ਸਿੰਘ ਨੇਂ 80.1 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸੁਖਦੀਪ ਕੌਰ ਨੇਂ 77.4 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਨ੍ਹਾਂ ਪ੍ਰਾਪਤੀਆਂ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨਾਲ਼ ਹੀ ਭਵਿੱਖ ਵਿੱਚ ਅਜਿਹੀਆਂ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਪੀ. ਜੀ. ਡੀ. ਸੀ. ਏ. ਦੇ ਨਾਲ਼-ਨਾਲ਼ ਐੱਮ. ਐੱਸ. ਸੀ. ਆਈ. ਟੀ. ਅਤੇ ਬੀ. ਸੀ. ਏ. ਕੋਰਸ ਵੀ ਚਲਾਏ ਜਾ ਰਹੇ ਹਨ ਅਤੇ ਕਾਲਜ ਵਿੱਚ ਦੋ ਹਾਈਟੈੱਕ ਕੰਪਿਉਟਰ ਲੈਬਸ ਦਾ ਵੀ ਖਾਸ ਪ੍ਰਬੰਧ ਹੈ। ਇਸ ਦੌਰਾਨ ਨਵੇਂ ਸੈਸ਼ਨ ਲਈ ਦਾਖਲੇ ਸ਼ੁਰੂ ਹਨ। ਵਿਦਿਆਰਥੀ ਕਾਲਜ ਆ ਕੇ ਦਾਖਲਾ ਕਰਵਾ ਸਕਦੇ ਹਨ। ਇਸਦੇ ਨਾਲ਼ ਹੀ ਐੱਸ. ਸੀ. ਵਿਦਿਆਰਥੀਆਂ ਅਤੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਸਕਾਲਰਸ਼ਿੱਪ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰੋ. ਸੰਦੀਪ ਕੌਰ ਬਡਬਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ ਸਹੋਤਾ, ਪ੍ਰੋ. ਸ਼ਮਸ਼ੇਰ ਸਿੰਘ ਅਤੇ ਸਮੂਹ ਸਟਾਫ਼ ਮੌਜੂਦ ਸੀ।
 
 
 
 
 

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ