Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਸਹਾਇਕ ਕਮਿਸ਼ਨਰ ਜਨਰਲ ਨੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਥਿਤੀ ਦਾ ਲਿਆ ਜਾਇਜ਼ਾ

June 17, 2026 09:25 PM
Rozana Sehaj times
ਨਵਾਂਸ਼ਹਿਰ :  ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ, ਐਸ.ਡੀ.ਐਮ, ਤਹਿਸੀਲ ਅਤੇ ਹੋਰ ਦਫਤਰਾਂ ਨਾਲ ਸਬੰਧਤ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਮਾਨਯੋਗ ਅਦਾਲਤਾਂ ਵਿੱਚ ਵਿਚਾਰ ਅਧੀਨ ਕੇਸਾਂ ਦੀ ਪੜਤਾਲ ਕੀਤੀ ਗਈ ਅਤੇ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤਾਂ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਪੈਰਵਾਈ ਲਈ ਨਿਰਧਾਰਤ ਮਿਤੀਆਂ ’ਤੇ ਹਾਜ਼ਰੀ ਯਕੀਨੀ ਬਣਾਈ ਜਾਵੇ। ਕੇਸਾਂ ਦੇ ਨਿਪਟਾਰੇ ਵਿੱਚ ਦੇਰੀ ਦੇ ਕਾਰਨਾਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿੱਚ ਅਜਿਹੀ ਦੇਰੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਅਟਾਰਨੀ ਅਸ਼ੋਕ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ, ਜਿਨ੍ਹਾਂ ਨੇ ਆਪਣੇ-ਆਪਣੇ ਦਫਤਰਾਂ ਨਾਲ ਸਬੰਧਤ ਕੇਸਾਂ ਦੀ ਰਿਪੋਰਟ ਪੇਸ਼ ਕੀਤੀ।
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ