Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

June 17, 2026 09:28 PM
Rozana Sehaj times


ਰਾਜਪੁਰਾ :  
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਡਾ. ਪੂਜਾ ਅਰੋੜਾ (ਇੰਚਾਰਜ) ਦੀ ਅਗਵਾਈ ਹੇਠ ਚੱਲ ਰਿਹਾ ਹੈ। ਅੱਜ ਕੈਂਪ ਦੌਰਾਨ 35 ਭਾਗੀਦਾਰਾਂ ਨੇ ਹਾਜ਼ਰੀ ਭਰੀ। ਯੋਗਾ ਸੈਸ਼ਨ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਾਜਪੁਰਾ ਬਲਾਕ ਦੇ ਯੋਗਾ ਇੰਸਟ੍ਰਕਟਰ ਸਾਹਿਲ ਅਤੇ ਕਿਰਣ ਵੱਲੋਂ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ ਲਈ ਮਨੋਰੰਜਕ ਅਤੇ ਸਿਹਤਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕੀਤਾ ਗਿਆ। ਡਾ. ਪੂਜਾ ਅਰੋੜਾ ਨੇ ਕਿਹਾ ਕਿ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਕੇ ਅਸੀਂ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਫ਼ਤ ਯੋਗਾ ਕੈਂਪ ਨਾਲ ਜੁੜਨ ਦੀ ਅਪੀਲ ਕੀਤੀ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ