Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਨੇ ਮੇਰੀ ਰਸੋਈ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ

June 17, 2026 10:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 700 ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। 
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ। 'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ। ਇਹ ਯੋਜਨਾ ਆਮ ਪਰਿਵਾਰਾਂ ਦੀਆਂ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਅਨੇਕਾਂ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਵਿਕਾਸ ਦੇ ਕੰਮ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ