Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

June 18, 2026 05:56 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21) ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23) ਦੋਵੇਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਉਰਫ਼ ਗੋਪੀ (24)ਵਾਸੀ ਪਿੰਡ ਹਰਦੋਵਾਲ, ਕਲਾਨੌਰ, ਗੁਰਦਾਸਪੁਰ; ਕੁਲਜੀਤ ਸਿੰਘ (39) ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਵਾਸੀ ਪਿੰਡ ਰਣੀਆਂ, ਅੰਮ੍ਰਿਤਸਰ; ਅਮਨ ਰਾਣਾ ਉਰਫ਼ ਚੀਨੀ (20) ਵਾਸੀ ਛੇਹਰਟਾ, ਅੰਮ੍ਰਿਤਸਰ; ਸ਼ਰਨਜੀਤ ਸਿੰਘ ਉਰਫ਼ ਸੰਨੀ (29) ਵਾਸੀ ਪਿੰਡ ਕਿਰਲਗੜ੍ਹ, ਅੰਮ੍ਰਿਤਸਰ; ਅਤੇ ਤਰਨਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਅਜੈ ਸਿੰਘ (23) ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਚਾਰ .30 ਬੋਰ (ਚੀਨ ਦੇ ਬਣੇ), ਚਾਰ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ ਜ਼ਿਗਾਨਾ, ਇੱਕ 9 ਐਮਐਮ ਗਲੌਕ (ਆਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ (ਆਸਟ੍ਰੀਆ ਦਾ ਬਣਿਆ) ਅਤੇ ਅੱਠ ਜ਼ਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼ੀ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਵਿੱਚ ਸਪਲਾਈ ਕੀਤੇ ਜਾਣੇ ਸਨ, ਜਿਨ੍ਹਾਂ ਦੀ ਵਰਤੋਂ ਜਬਰੀ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਹੋਣੀ ਸੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹਥਿਆਰਾਂ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਪਤ ਹੋਈ ਗੁਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਗੁਲਾਬਜੀਤ ਉਰਫ਼ ਪ੍ਰਿੰਸ ਅਤੇ ਹਰਪ੍ਰੀਤ ਉਰਫ਼ ਪ੍ਰੀਤ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨੂੰ ਚਾਰ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਅੱਗੇ ਉਸਦੇ ਦੋ ਸਾਥੀਆਂ ਕੁਲਜੀਤ ਸਿੰਘ ਅਤੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਰਪ੍ਰੀਤ ਉਰਫ਼ ਗੋਪੀ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਗੈਂਗਸਟਰ ਦੇ ਸੰਪਰਕ ਵਿੱਚ ਸੀ, ਜੋ ਉਨ੍ਹਾਂ ਲਈ ਅਟਾਰੀ ਸੈਕਟਰ ਵਿੱਚ ਵੱਖ-ਵੱਖ ਥਾਵਾਂ 'ਤੇ ਡਰੋਨ ਰਾਹੀਂ ਭੇਜੀ ਜਾਂਦੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਅਮਨ ਰਾਣਾ ਉਰਫ਼ ਚੀਨੀ ਅਤੇ ਸ਼ਰਨਜੀਤ ਉਰਫ਼ ਸੰਨੀ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਪਿਸਤੌਲ ਸਮੇਤ ਮੁਲਜ਼ਮ ਅਜੈ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਂਚ ਅਨੁਸਾਰ ਮੁਲਜ਼ਮ ਹਰਪ੍ਰੀਤ ਉਰਫ਼ ਪ੍ਰੀਤ, ਗੁਰਪ੍ਰੀਤ ਉਰਫ਼ ਗੋਪੀ, ਸ਼ਰਨਜੀਤ ਉਰਫ਼ ਸੰਨੀ ਅਤੇ ਅਜੈ ਸਿੰਘ ਪਹਿਲਾਂ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਚੋਰੀ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ - ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਏਅਰਪੋਰਟ ਵਿਖੇ ਐਫਆਈਆਰ ਨੰਬਰ 14 ਮਿਤੀ 01-06-2026, ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਸਦਰ ਵਿਖੇ ਐਫਆਈਆਰ ਨੰਬਰ 122 ਮਿਤੀ 10-06-2026 ਅਤੇ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 133 ਮਿਤੀ 16-06-2026 ਨੂੰ ਦਰਜ ਕੀਤੇ ਗਏ ਹਨ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ