Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਖਨੌਰੀ ਦੇ ਰਾਮ ਦਾਸ ਭੁੱਕਲ ਸੰਗਰੂਰ ਬਸਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਪਾਰਟੀ ਹਾਈਕਮਾਂਡ ਦਾ ਜਤਾਇਆ ਆਭਾਰ

June 18, 2026 07:29 PM
Rozana Sehaj times
ਖਨੌਰੀ : ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ, ਸੀਨੀਅਰ ਅਤੇ ਟਕਸਾਲੀ ਆਗੂ ਰਾਮਦਾਸ ਭੁੱਕਲ ਨੂੰ ਜ਼ਿਲ੍ਹਾ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ, ਸੂਬਾ ਪ੍ਰਧਾਨ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਅਤੇ ਸੂਬਾ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਯੂਥ ਦੇ ਜ਼ਿਲ੍ਹਾ ਇੰਚਾਰਜ ਅਮਨ ਬੋਧ ਅਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਸਤਿਗੁਰ ਸਿੰਘ ਮੱਟੂ ਦੀ ਯੋਗ ਅਗਵਾਈ ਹੇਠ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਰਾਮਦਾਸ ਭੁੱਕਲ ਲੰਬੇ ਸਮੇਂ ਤੋਂ ਪਾਰਟੀ ਨੂੰ ਸਮਰਪਿਤ ਹਨ। ਉਨ੍ਹਾਂ ਨੇ ਪਾਰਟੀ ਵਿੱਚ ਬੂਥ ਪੱਧਰ ਤੋਂ ਕੰਮ ਸ਼ੁਰੂ ਕਰਕੇ ਹਲਕਾ ਪ੍ਰਧਾਨ ਅਤੇ 3 ਵਾਰ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਤੋਂ ਇਲਾਵਾ, ਉਹ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਦੇ ਚੋਣ ਨਿਸ਼ਾਨ 'ਹਾਥੀ' ਉੱਪਰ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਦੀਆਂ ਇਨ੍ਹਾਂ ਵਡਮੁੱਲੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਹੁਣ ਉਨ੍ਹਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦਾ ਅਹਿਮ ਅਹੁਦਾ ਸੌਂਪਿਆ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਰਾਮਦਾਸ ਭੁੱਕਲ ਨੇ ਕਿਹਾ, "ਮੈਂ ਭੈਣ ਕੁਮਾਰੀ ਮਾਇਆਵਤੀ ਜੀ, ਸਰਦਾਰ ਅਵਤਾਰ ਸਿੰਘ ਕਰੀਮਪੁਰੀ, ਡਾਕਟਰ ਮੱਖਣ ਸਿੰਘ, ਅਮਨ ਬੋਧ ਅਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਸਤਿਗੁਰ ਸਿੰਘ ਮੱਟੂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਰੀ ਮਿਹਨਤ 'ਤੇ ਭਰੋਸਾ ਜਤਾਇਆ। ਮੈਂ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਾਂਗਾ ਅਤੇ ਬਾਬਾਸਾਹਿਬ ਡਾ. ਬੀ.ਆਰ. ਅੰਬੇਡਕਰ ਤੇ ਮਾਨਵਰ ਕਾਂਸ਼ੀ ਰਾਮ ਜੀ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਵਾਂਗਾ। ਇਸ ਖੁਸ਼ੀ ਦੇ ਮੌਕੇ 'ਤੇ ਰਾਮਦਾਸ ਭੁੱਕਲ ਨੂੰ ਵਧਾਈ ਦੇਣ ਲਈ ਹਲਕਾ ਲਹਿਰਾ ਦੇ ਸੀਨੀਅਰ ਆਗੂ ਤੇ ਹਲਕਾ ਪ੍ਰਧਾਨ ਰਾਜਕੁਮਾਰ ਬੋਪੁਰ, ਭੁਰਾ ਸਿੰਘ ਲਹਿਲ, ਬਾਲੀ ਸਿੰਘ Lਹਿਲ, ਗੁਲਾਬ ਸਿੰਘ ਛਾਛੀਆਂ, ਪਵਿੱਤਰ ਸਿੰਘ ਸੰਗਰੂਰ, ਸੋਨੂੰ ਰਾਣਾ ਅਤੇ ਹਰਦੀਪ ਸਿੰਘ ਰਾਮਪੁਰਾ ਆਦਿ ਸਾਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਨੇ ਰਾਮਦਾਸ ਭੁੱਕਲ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ