Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

June 29, 2021 04:24 PM
SehajTimes

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਰਾਤ ਸਮੇਂ ਨਾਕਿਆਂ ਵਿੱਚ ਵਾਧਾ ਕਰਨ ਅਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ 

ਡੀਜੀਪੀ ਦਿਨਕਰ ਗੁਪਤਾ ਨੇ ਗੁਰਦਾਸਪੁਰ ਵਿਖੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ/ਗੁਰਦਾਸਪੁਰ : ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੇਜਰੀਵਾਲ’ ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿਚ, ਇਹ ਪਹਿਲੀ ਵਾਰ ਸੀ ਕਿ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ ਅਤੇ ਹੁਣ ਜੰਮੂ ਵਿਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਹਨਾਂ ਅੱਗੇ ਕਿਹਾ ਕਿ ਬੀਐਸਐਫ, ਪੰਜਾਬ ਪੁਲਿਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ। ਡੀਜੀਪੀ ਨੇ ਅੱਜ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀਜੀਪੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਸਮੇਤ ਬੀਐਸਐਫ ਦੇ ਤਕਰੀਬਨ 8 ਕਮਾਂਡੈਂਟਸ ਵੀ ਸ਼ਾਮਲ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ। 

ਉਨ੍ਹਾਂ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਹਨਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ ਅਤੇ ਹਰ ਪਿੰਡ ਵਿੱਚ ਪੁਲਿਸ, ਜਨਤਾ, ਜੀ.ਓ.ਜੀ., ਐਨ.ਜੀ.ਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿਚ ਹੋਣ ਵਾਲੀਆਂ ਕਿਸੇ ਵੀ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ-19 ਦੀਆਂ ਪਾਬੰਦੀਆਂ ਵਿਚ ਢਿੱਲ ਮਗਰੋਂ 15 ਦਿਨਾਂ ਵਿਚ ਕੀਤੀਆਂ ਗਈਆਂ 50 ਹਜ਼ਾਰ ਤੋਂ ਵੱਧ ਰਜਿਸਟਰੀਆਂ- ਵਧੀਕ ਮੁੱਖ ਸਕੱਤਰ ਮਾਲ

ਉਨ੍ਹਾਂ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ 'ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ। 

ਡੀਜੀਪੀ ਦਿਨਕਰ ਗੁਪਤਾ ਨੇ ਐਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ 'ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ਵਿੱਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਮੀਟਿੰਗ ਵਿੱਚ ਐਸਐਸਪੀ ਗੁਰਦਾਸਪੁਰ ਨਾਨਕ ਸਿੰਘ, ਐਸਐਸਪੀ ਪਠਾਨਕੋਟ ਸੁਰੇਂਦਰ ਲਾਂਬਾ, ਐਸਐਸਪੀ ਬਟਾਲਾ ਰਛਪਾਲ ਸਿੰਘ ਅਤੇ ਏਆਈਜੀ ਐਸਐਸਓਸੀ ਓਪਿੰਦਰਜੀਤ ਸਿੰਘ ਘੁੰਮਣ ਵੀ ਸ਼ਾਮਲ ਸਨ।

 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ