ਖਨੌਰੀ : ਸ੍ਰ.ਅਲਵੇਲ ਸਿੰਘ ਵੈਲਫੇਅਰ ਕਲੱਬ ਵਲੋਂ ਏਕਨੂਰ ਯੂਥ ਕਲੱਬ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਠਸਕਾ ਵਿਖੇ ਅੱਖਾਂ ਜਾਂਚ ਅਤੇ ਖੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਸ੍ਰੀਮਤੀ ਕਰਮਜੀਤ ਕੌਰ ਅਤੇ ਕਿਸਾਨ ਆਗੂ ਜਸਵੰਤ ਸਿੰਘ ਵਲੋਂ ਸੰਯੁਕਤ ਰੂਪ ਵਿੱਚ ਕੀਤਾ ਗਿਆ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਨਾਲ ਸ੍ਰ. ਤੇਜਵੀਰ ਸਿੰਘ ਠਸਕਾ ਵਾਇਸ ਚੇਅਰਮੈਨ ਬਲਾਕ ਸੰਮਤੀ ਅਨਦਾਨਾ ਐਟ ਮੂਨਕ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ। ਇਸ ਮੌਕੇ ਹੌਂਡਾ ਹਸਪਤਾਲ ਪਟਿਆਲਾ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਦੁਆਰਾ ਅੱਖਾਂ ਦੀਆਂ ਬਿਮਾਰੀਆਂ ਦੀਆਂ 25 ਓਪੀਡੀਆਂ ਕੀਤੀਆਂ। ਮੋਤੀਆਂ ਬਿੰਦ ਬਿਮਾਰੀ ਤੋਂ ਪੀੜ੍ਹਤ 5 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ 21 ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਵਿੱਚ ਵੀ ਨਸ਼ਿਆਂ ਨੂੰ ਖਤਮ ਕਰਨ ਲਈ ਮੂਹਿੰਮ ਨੂੰ ਜ਼ੋਰਾਂ ਸ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਇਕ ਈ ਰਿਕਸ਼ਾ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਮੂਹਿੰਮ ਉਲੀਕੀ ਗਈ ਹੈ ਜ਼ੋ ਪਿੰਡ -ਪਿੰਡ ਜਾਵੇਗੀ। ਜਿਸ ਤੇ ਇਕ ਸ਼ਿਕਾਇਤ ਬੋਕਸ ਰੱਖਿਆ ਹੋਇਆ ਹੈ। ਜਿਸ ਵਿੱਚ ਕੋਈ ਵੀ ਨਸ਼ਾ ਕਰਨ ਜਾਂ ਵੇਚਣ ਵਾਲੇ ਬਾਰੇ ਗੂਪਤ ਸੂਚਨਾ ਲਿਖ ਕੇ ਦੇ ਸਕਦਾ ਹੈ। ਇਸ ਮੌਕੇ ਕੱਲਬ ਮੈਂਬਰ ਤੇ ਪਿੰਡ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਕੈਂਪ ਦੌਰਾਨ ਏਕਨੂਰ ਯੂਥ ਕਲੱਬ ਦੇ ਪ੍ਰਧਾਨ ਸੁਖਦੇਵ ਰਾਮ ਧਰਮਸੋਤ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਪਿੰਡ ਵਾਸੀਆਂ ਵਲੋਂ ਆਈ ਡਾਕਟਰੀ ਟੀਮ ਮੈਂਬਰਾਂ ਦਾ ਸਹਿਯੋਗ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।