Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ: ਅਜੇਪਾਲ ਸਿੰਘ ਬਰਾੜ

June 18, 2026 07:58 PM
Rozana Sehaj times
 
ਰੋਪੜ : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ  ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਸਰਕਾਰ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਉਪਰਾਲੇ ਕਰਨੇ ਚਾਹੀਦੇ ਹਨ। ਸ੍ਰ. ਬਰਾੜ ਨੇ ਕਿਹਾ ਕਿ ਜੇਕਰ ਪੰਜਾਬ ਦੇ ਹਿੱਤਾਂ ਲਈ  ਸਮੇਂ ਸਿਰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਤਾਂ ਮਿਸਲ ਸਤਲੁਜ ਜਥੇਬੰਦੀ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 5 ਜੁਲਾਈ ਤੱਕ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ’ਤੇ ਵਿਚਾਰ ਕਰਨ ਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ, ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਆਮ ਵਰਗ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਨੂੰ ਸਪੱਸ਼ਟ ਨੀਤੀ ਅਤੇ ਜਵਾਬਦੇਹੀ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਕਿਸੇ ਵਿਅਕਤੀ ਵਿਸ਼ੇਸ਼ ਦਾ ਵਿਰੋਧ ਨਹੀਂ, ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਸ੍ਰ. ਬਰਾੜ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸ਼ਾਂਤਮਈ ਸੰਘਰਸ਼ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਭਵਿੱਖ ਦੀ ਰਣਨੀਤੀ ਵੀ ਪੰਜਾਬ ਦੇ ਲੋਕਾਂ ਦੀ ਰਾਏ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤੈਅ ਕੀਤੀ ਜਾਵੇਗੀ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਰੈਲੀ ਵਿੱਚ ਵਿਸ਼ੇਸ਼ ਕਰਕੇ ਸਰਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਐਸ ਜੀ ਪੀ ਸੀ, ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਮਿਸਲ ਸਤਲੁਜ, ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ ਅਤੇ ਹਰਜੀਤ ਸਿੰਘ ਖਿਜਰਾਬਾਦ ਵੀ ਸ਼ਾਮਲ ਹੋਏ।
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ