Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

June 18, 2026 08:19 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ। ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ