Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

June 18, 2026 08:47 PM
Rozana Sehaj times


ਐਸ.ਏ.ਐਸ. ਨਗਰ : 
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੀ ਸਿੱਧੂ ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪਣੀ ਬਜਰ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਨਾ ਕਿ ਖਾਲਸਾ ਪੰਥ ਦੀ ਸਰਬਉੱਚ ਸੰਸਥਾ ਅਤੇ ਇਸ ਦੇ ਜਥੇਦਾਰ ‘ਤੇ ਸਿਆਸੀ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲੀ ਇੱਕ ਵੀਡੀਓ ਵਾਇਰਲ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤੇ ਜਾਣ ਮੌਕੇ ਖੁਦ ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਸੀ। ਪਰ ਹੁਣ, ਜਦੋਂ ਸਰਕਾਰੀ ਲੈਬਾਂ ਦੀਆਂ ਰਿਪੋਰਟਾਂ ਨੇ ਉਸ ਵੀਡੀਓ ਦੇ ਅਸਲੀ ਹੋਣ ਉੱਤੇ ਮੋਹਰ ਲਗਾ ਕੇ ਸਚਾਈ ਪ੍ਰਗਟ ਕਰ ਦਿਤੀ ਹੈ, ਤਾਂ ਮੁੱਖ ਮੰਤਰੀ ਬੜੀ ਹੀ ਢੀਠਤਾਈ ਨਾਲ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੇ ਹਨ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਭਗਵੰਤ ਮਾਨ ਵੀਡੀਓ ਨੂੰ ਜਾਅਲੀ ਨਹੀਂ ਕਰਾਰ ਦੇ ਰਹੇ, ਸਗੋਂ ਇਹ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ, ਸਿੱਖ ਪੰਥ ਅਤੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਆਖਿਆ ਕਿ ਅਜਿਹੇ ਵਿਰੋਧਾਭਾਸੀ ਬਿਆਨ ਮੁੱਖ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਪੰਜਾਬ ਦੀ ਜਨਤਾ ਇਸ ਦਾ ਢੁੱਕਵਾਂ ਜਵਾਬ ਦੇਵੇਗੀ। ਸ਼੍ਰੀ ਸਿੱਧੂ ਨੇ ਭਗਵੰਤ ਮਾਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਦੇ ਵੀ ਇੱਕ ਸੱਚੇ ਅਤੇ ਮਰਿਆਦਾ ਦਾ ਪਾਲਣ ਕਰਨ ਵਾਲੇ ਸਿੱਖ ਵਜੋਂ ਨਹੀਂ ਵਿਚਰੇ। ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜਾ ਕੇ ਸਿੱਖ ਮਰਿਆਦਾ ਦੀ ਘੋਰ ਬੇਅਦਬੀ ਕੀਤੀ ਹੈ। ਅਜਿਹਾ ਵਿਅਕਤੀ, ਜੋ ਗੁਰੂ ਘਰ ਦੀ ਪਵਿੱਤਰ ਮਰਿਆਦਾ ਦਾ ਸਤਿਕਾਰ ਨਹੀਂ ਕਰ ਸਕਦਾ, ਉਹ ਅੱਜ ਆਪਣੇ ਪਾਪਾਂ ‘ਤੇ ਪਰਦਾ ਪਾਉਣ ਲਈ ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਿਆਸਤ ਤੋਂ ਬਹੁਤ ਉੱਪਰ ਹੈ ਅਤੇ ਕੋਈ ਵੀ ਮੁੱਖ ਮੰਤਰੀ ਇਸ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਤੁਰੰਤ ਜਥੇਦਾਰ ਸਾਹਿਬ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰਨ ਅਤੇ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋ ਕੇ ਅਪਣੀਆਂ ਭੁੱਲਾਂ ਦੀ ਖਿਮਾ ਜਾਚਨਾ ਕਰਨ, ਨਹੀਂ ਤਾਂ ਸਿੱਖ ਕੌਮ ਉਨ੍ਹਾਂ ਦੇ ਇਸ ਹੰਕਾਰ ਦਾ ਮੂੰਹ-ਤੋੜ ਜਵਾਬ ਦੇਵੇਗੀ।

Have something to say? Post your comment

More in Chandigarh

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ