Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਗੰਦਾ ਪਾਣੀ ਜਮ੍ਹਾਂ ਹੋਣ ਕਾਰਨ ਲੋਕ ਪ੍ਰੇਸ਼ਾਨ

June 18, 2026 09:10 PM
Rozana Sehaj times
ਬਰਨਾਲਾ : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 7 ਤੇ ਸਥਿਤ ਮਾਨਾਂ ਪਿੰਡੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾਂ ਹੋਣ ਕਾਰਨ ਗੰਦਾ ਪਾਣੀ ਨੈਸ਼ਨਲ ਹਾਈਵੇਅ ਉਪਰ ਖੜਾ ਰਹਿੰਦਾ ਹੈ, ਜਿਸ ਕਾਰਨ ਉੱਥੋਂ ਦੇ ਵਸਨੀਕਾਂ ਤੋਂ ਇਲਾਵਾ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਕਰਯੋਗ ਹੈ ਕਿ ਮਾਨਾਂ ਪਿੰਡੀ ਬਠਿੰਡਾ- ਚੰਡੀਗੜ੍ਹ ਮੁੱਖ ਸੜਕ ਉੱਪਰੋਂ ਦੀ, ਜਿੱਥੋਂ ਦੀ ਰੋਜਾਨਾਂ ਮੰਤਰੀ ਅਤੇ ਅਫ਼ਸਰ ਆਉਂਦੇ-ਜਾਂਦੇ ਰਹਿੰਦੇ ਹਨ ਪਰ ਪਿਛਲੇ ਕਰੀਬ ਇੱਕ ਸਾਲ ਤੋਂ ਮਾਨਾਂ ਪਿੰਡੀਂ ਦੀਆਂ ਨਾਲੀਆਂ ਦਾ ਗੰਦਾ ਪਾਣੀ ਮੁੱਖ ਮਾਰਗ ’ਤੇ ਆ ਰਿਹਾ ਹੈ, ਜਿਸ ਨਾਲ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਖੜ੍ਹੇ ਪਾਣੀ ਕਾਰਨ ਰੋਜ਼ਾਨਾਂ ਹਾਦਸੇ ਵੀ ਵਾਪਰ ਰਹੇ ਹਨ। ਨੈਸ਼ਨਲ ਹਾਈਵੇਅ ਤੇ ਪਾਣੀ ਜਮ੍ਹਾਂ ਹੋਣ ਦਾ ਮੁੱਖ ਕਾਰਨ ਮਾਨਾਂ ਪਿੰਡੀ ਵਿੱਚ ਨਾਲੀਆਂ ਦੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ।ਸਥਾਨਕ ਲੋਕਾਂ ਮੁਤਾਬਕ ਮਾਮਲਾ ਡੀ.ਸੀ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਧਿਆਨ ਵਿੱਚ ਹੈ ਪਰ ਵਾਰ-ਵਾਰ ਯਾਦ ਕਰਵਾਏ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ । ਸਰਪੰਚ ਸੁਖਵੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇਸ ਸਮੱਸਿਆ ਦੇ ਹੱਲ ਲਈ ਕਰੀਬ ਇੱਕ ਸਾਲ ਪਹਿਲਾਂ ਮੰਗ ਪੱਤਰ ਦੇ ਚੁੱਕੇ ਹਨ। ਉਸ ਵੇਲੇ ਦੇ ਡੀ.ਸੀ ਨੇ ਉਨ੍ਹਾਂ ਨੂੰ ‘ਰੰਗਲਾ ਪੰਜਾਬ ਮਿਸ਼ਨ’ ਵਿੱਚੋ ਗਰਾਂਟ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਉਹ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਮਿਲੇ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆਂ ਦਾ ਹਾਲੇ ਤੱਕ ਕੋਈ ਵੀ ਹੱਲ ਨਹੀਂ ਹੋ ਸਕਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਰੈਜ਼ੀਡੈਂਟ ਇੰਜੀਨੀਅਰ ਰਮਨਦੀਪ ਸਿੰਘ ਨਾਲ ਰਾਬਤਾ ਕੀਤਾ ਤਾਂ ਉਹਨਾਂ ਕਿਹਾ ਕਿ ਨੈਸ਼ਨਲ ਹਾੲਵੇਅ ਦੇ ਨਾਲ ਬਰਸਾਤੀ ਪਾਣੀ ਪਾਉਣ ਲਈ ਡਰੇਨ ਬਣਾਈ ਗਈ ਹੈ ਪਰ ਉਸ ਡਰੇਨ ਵਿੱਚ ਲੋਕਾਂ ਵੱਲੋਂ ਘਰਾਂ ਦਾ ਗੰਦਾ ਪਾਣੀ ਪਾਇਆ ਜਾ ਰਿਹਾ ਹੈ ਜਿਸ ਕਾਰਨ ਉਹ ਪਾਣੀ ਓਵਰਫਲੋ ਹੋ ਕੇ ਸੜਕ ਉਪਰ ਆ ਰਿਹਾ ਹੈ, ਜਦਕਿ ਇਹ ਡਰੇਨ ਸਿਰਫ ਬਰਸਾਤੀ ਪਾਣੀ ਦੇ ਲਈ ਬਣਾਈ ਗਈ ਹੈ। ਇਸ ਸੰਬੰਧੀ ਉਹ ਲਿਖਤੀ ਰੂਪ ਵਿੱਚ ਡੀ.ਸੀ ਬਰਨਾਲਾ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਹੈ ।
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ