Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Majha

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਛਬੀਲ ਅਤੇ ਲੰਗਰ ਸੇਵਾ ਦਾ ਆਯੋਜਨ

June 18, 2026 09:20 PM
Rozana Sehaj times

 

ਅੰਮ੍ਰਿਤਸਰ : ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਵੱਲੋਂ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਦੀ ਵਿਸ਼ੇਸ਼ ਸੇਵਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਰਾਹਗੀਰਾਂ ਨੇ ਛਬੀਲ ਦਾ ਪ੍ਰਸ਼ਾਦ ਛਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੀ ਭਲਾਈ, ਧਰਮ ਦੀ ਰੱਖਿਆ ਅਤੇ ਸੱਚ ਦੇ ਮਾਰਗ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਸਾਨੂੰ ਹਰ ਹਾਲਤ ਵਿੱਚ ਪ੍ਰਭੂ ਦੀ ਰਜ਼ਾ ਵਿੱਚ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਗੁਰਪੁਰਬ ਮੌਕੇ ਛਬੀਲ ਲਗਾਉਣ ਦੀ ਪਰੰਪਰਾ ਸਿੱਖ ਕੌਮ ਵੱਲੋਂ ਸਦੀਆਂ ਤੋਂ ਨਿਭਾਈ ਜਾ ਰਹੀ ਹੈ, ਜਿਸ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ। ਛਬੀਲ ਦੌਰਾਨ ਸੇਵਾਦਾਰਾਂ ਵੱਲੋਂ ਰਾਹਗੀਰਾਂ, ਸ਼ਰਧਾਲੂਆਂ ਅਤੇ ਵਾਹਨ ਚਾਲਕਾਂ ਨੂੰ ਠੰਡਾ ਮਿੱਠਾ ਜਲ, ਸ਼ਰਬਤ ਅਤੇ ਲੰਗਰ ਵਰਤਾਇਆ ਗਿਆ। ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਲੋਕਾਂ ਨੇ ਇਸ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਸੰਗਤਾਂ ਨੇ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜੱਥੇ ਦੇ ਮੈਂਬਰਾਂ ਨੇ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੇ ਜੀਵਨ, ਬਾਣੀ ਅਤੇ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਦੌਰਾਨ ਗੁਰਬਾਣੀ ਦੇ ਕੀਰਤਨ ਅਤੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਵੀ ਕੀਤੀ ਗਈ। ਛਬੀਲ ਅਤੇ ਲੰਗਰ ਸੇਵਾ ਸ਼ਾਮ ਤੱਕ ਨਿਰੰਤਰ ਚੱਲਦੀ ਰਹੀ, ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ