Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Delhi

ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲ ਵਾਰਸ ਖਾਲਸਾ ਪੰਥ ਨੂੰ ਆਪਣੀਆਂ ਜ਼ਿੰਮੇਂਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ: ਹਰਮੀਤ ਸਿੰਘ ਕਾਲਕਾ

June 18, 2026 09:29 PM
Rozana Sehaj times
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮੂਹ ਸੰਗਤਾਂ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਦਿੱਤੀ ਗਈ ਇੱਕ ਅਦੁੱਤੀ ਮਿਸਾਲ ਹੈ, ਜਿਸ ਦਾ ਦੁਨੀਆ ਦੇ ਇਤਿਹਾਸ ਵਿੱਚ ਕੋਈ ਬਰਾਬਰੀ ਕਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਅਨੇਕਾਂ ਸ਼ਹਾਦਤਾਂ ਹੋਈਆਂ ਹਨ, ਪਰ ਗੁਰੂ ਅਰਜਨ ਦੇਵ ਜੀ ਨੂੰ "ਸ਼ਹੀਦਾਂ ਦੇ ਸਰਤਾਜ" ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਸਿੱਖ ਕੌਮ ਵਿੱਚ ਸ਼ਹਾਦਤਾਂ ਦੀ ਪ੍ਰੰਪਰਾ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨਾਲ ਹੋਈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਵੱਖ-ਵੱਖ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਨੂੰ ਇਕੱਠਾ ਕਰਕੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ, ਜੋ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਸੰਸਾਰ ਨੂੰ ਆਤਮਕ ਮਾਰਗਦਰਸ਼ਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦਾ ਅਸਲ ਸੰਦੇਸ਼ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣਾ ਅਤੇ ਖਾਲਸਾ ਪੰਥ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ। ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਮਰਪਣ ਹੀ ਸਿੱਖ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ।
 
 
 

Have something to say? Post your comment

More in Delhi

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਸਿੱਖ ਵਿਰੋਧੀ ਹਿੰਸਾ : ਹਮਲੇ ਯੋਜਨਾਬੱਧ ਸਨ : ਸਾਹਨੀ

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ