Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Doaba

ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

June 18, 2026 09:31 PM
Rozana Sehaj times
ਨਵਾਂਸ਼ਹਿਰ : ਸਥਾਨਕ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਹਾਜ਼ਰੀ ਭਰੀ। ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਕਥਾ ਵਾਚਕ ਭਾਈ ਰਾਹੁਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਹਾਦਤ, ਸਿਦਕ ਅਤੇ 'ਤੇਰਾ ਕੀਆ ਮੀਠਾ ਲਾਗੇ' ਦੇ ਭਾਣੇ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਬੀਬੀਆਂ ਵੱਲੋਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਸਮੂਹਿਕ ਜਾਪ ਵੀ ਕੀਤੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮੱਖਣ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸਵੇਰ ਤੋਂ ਹੀ ਸੰਗਤਾਂ ਦੀ ਸਹੂਲਤ ਲਈ ਠੰਢੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਹੈ, ਜੋ ਨਿਰੰਤਰ ਚੱਲ ਰਹੀ ਹੈ। ਇਸ ਦੇ ਨਾਲ ਹੀ ਗੁਰੂ ਕੇ ਅਤੁੱਟ ਲੰਗਰ ਵੀ ਦਿਨ ਭਰ ਵਰਤਾਏ ਗਏ, ਜਿੱਥੇ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ